ਫਰੀਦਕੋਟ ਦੇ ਆਗੂਆਂ ਦੇ ਪੁਨਰ ਸੁਰਜੀਤ ਅਕਾਲੀ ਦਲ ਤੋਂ ਅਸਤੀਫਿਆਂ ਦੀ ਖ਼ਬਰ ਝੂਠੀ ਅਤੇ ਬੇਬੁਨਿਆਦ- ਜ਼ਿਲ੍ਹਾ ਜਥੇਬੰਦੀ
- ਰਾਜਨੀਤੀ
- (Asia/Kolkata)
ਫਰੀਦਕੋਟ , ਨਜ਼ਰਾਨਾ ਟਾਈਮਜ ਬਿਊਰੋ - ਅੱਜ ਮਿਤੀ 25/05/2026 ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫ਼ਰੀਦਕੋਟ ਦੀ ਇੱਕ ਅਹਿਮ ਮੀਟਿੰਗ ਸ. ਰਣਜੀਤ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਸੋਸ਼ਲ ਮੀਡੀਆ ਉਪਰ ਚੱਲ ਰਹੀਆਂ ਅਸਤੀਫਿਆਂ ਸਬੰਧੀ ਖ਼ਬਰਾਂ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਭ੍ਰਮਕ ਕਰਾਰ ਦਿੱਤਾ ਗਿਆ। ਇਸ ਮੌਕੇ ਉਪਰ ਉਹਨਾਂ ਮੈਂਬਰਾਂ ਨੇ ਵੀ ਮੀਟਿੰਗ ਵਿੱਚ ਹਾਜ਼ਰ ਹੋ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪੂਰਾ ਵਿਸ਼ਵਾਸ ਪ੍ਰਗਟਾਇਆ।
ਮੀਟਿੰਗ ਵਿੱਚ ਸ. ਰਣਜੀਤ ਸਿੰਘ ਔਲਖ ਜ਼ਿਲ੍ਹਾ ਪ੍ਰਧਾਨ, ਸੁਖਵੀਰ ਸਿੰਘ ਸਮਰਾ, ਅਮਨਇੰਦਰ ਸਿੰਘ ਬੰਨੀ ਬਰਾੜ ਵਰਕਿੰਗ ਕਮੇਟੀ ਮੈਂਬਰ, ਸ. ਗੁਰਜੰਟ ਸਿੰਘ ਸੀਨੀਅਰ ਮੀਤ ਪ੍ਰਧਾਨ, ਜਗਦੇਵ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਅਮਰੀਕ ਸਿੰਘ ਸਰਕਲ ਪ੍ਰਧਾਨ ਫ਼ਰੀਦਕੋਟ, ਬਲਕਰਨ ਸਿੰਘ ਬਰਾੜ ਸਰਕਲ ਪ੍ਰਧਾਨ ਸਾਦਿਕ, ਬੂਟਾ ਸਿੰਘ ਰੋਮਾਣਾ, ਪ੍ਰਗਟ ਸਿੰਘ ਜਨਰਲ ਸਕੱਤਰ, ਸੇਵਕ ਸਿੰਘ ਮੀਤ ਪ੍ਰਧਾਨ ਦਿਹਾਤੀ, ਵੀਰ ਸਿੰਘ ਮੀਤ ਪ੍ਰਧਾਨ ਸ਼ਹਿਰੀ, ਰਣਜੀਤ ਸਿੰਘ ਸੇਠੀ ਲੀਗਲ ਸੈੱਲ, ਜਸਵੰਤ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਰੀਦਕੋਟ, ਸੁਖਜਿੰਦਰ ਸਿੰਘ ਗ੍ਰੀਨ ਐਵੀਨਿਊ, ਸ. ਬਲਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਅਤੇ ਸਾਧੂ ਸਿੰਘ ਰੋਮਾਣਾ ਪ੍ਰਿੰਸੀਪਲ ਸਮੇਤ ਹੋਰ ਆਗੂ ਹਾਜ਼ਰ ਸਨ।
Leave a Reply