Nazrana Times

ਪੰਜਾਬੀ

ਭਾਈ ਨਛੱਤਰ ਸਿੰਘ ਨੂੰ ਭੁਲੱਥ ਹਲਕੇ ਦਾ ਇੰਚਾਰਜ ਨਿਯੁਕਤ ਕਰਨ ’ਤੇ ਲਵਪ੍ਰੀਤ ਸਿੰਘ ਨੇ ਕੀਤਾ ਸਵਾਗਤ,

17 Nov, 2026 01:00 PM

ਕਿਹਾ—ਨਵੀਂ ਜ਼ਿੰਮੇਵਾਰੀ ਨਾਲ ਜਥੇਬੰਦੀ ਨੂੰ ਮਿਲੇਗੀ ਹੋਰ ਮਜ਼ਬੂਤ

ਕਪੂਰਥਲਾ 17 ਨਵੰਬਰ ਗੌਰਵ ਮੜੀਆ

ਸ਼ੇਰ-ਏ-ਪੰਜਾਬ ਨੌਜਵਾਨ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਵੱਲੋਂ ਭਾਈ ਨਛੱਤਰ ਸਿੰਘ ਨੂੰ ਵਾਰਸ ਆਫ ਪੰਜਾਬ ਭੁਲੱਥ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਸ ਨਿਯੁਕਤੀ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੀ ਨਿਯੁਕਤੀ ਨਾਲ ਹਲਕੇ ਦੇ ਲੋਕਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਭਾਈ ਨਛੱਤਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀ ਜਥੇਬੰਦੀ ਲਈ ਇੱਕ ਅਹਿਮ ਕਦਮ ਹੈ ਅਤੇ ਇਸ ਨਾਲ ਭੁਲੱਥ ਹਲਕੇ ਵਿੱਚ ਮੋਰਚੇ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਵਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਛੱਤਰ ਸਿੰਘ ਨੂੰ ਭੁਲੱਥ ਹਲਕੇ ਦੀ ਜ਼ਿੰਮੇਵਾਰੀ ਸੌਂਪਣਾ ਜਥੇਬੰਦੀ ਦੇ ਵਿਸਥਾਰ ਅਤੇ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਭਾਈ ਨਛੱਤਰ ਸਿੰਘ ਦੀ ਅਗਵਾਈ ਹੇਠ ਹਲਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਅਤੇ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ। ਲਵਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਭਾਈ ਨਛੱਤਰ ਸਿੰਘ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਭਾਈ ਨਛੱਤਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਲਵਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਨਛੱਤਰ ਸਿੰਘ ਦੀ ਨਿਯੁਕਤੀ ਹਲਕੇ ਦੀ ਰਾਜਨੀਤਿਕ ਅਤੇ ਸਮਾਜਿਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਸਾਬਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਉਨ੍ਹਾਂ ਤੋਂ ਕਾਫੀ ਉਮੀਦਾਂ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਦਾ ਮੌਕਾ ਮਿਲੇਗਾ।

Posted By: Gaurav Maria

Latest News