ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ-ਪ੍ਰਦੀਪ ਠਾਕੁਰ
- ਖੇਡ
- (Asia/Kolkata)
ਕਿਹਾ-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਖੇਡਾਂ ਵੱਲ ਪ੍ਰੇਰਿਤ ਕਰ ਰਿਹਾ ਲੱਖ ਦਾਤਾ ਕ੍ਰਿਕਟ ਕਲੱਬ
ਕਪੂਰਥਲਾ 20 ਅਕਤੂਬਰ ਗੌਰਵ ਮੜੀਆ
ਲੱਖ ਦਾਤਾ ਕ੍ਰਿਕਟ ਕਲੱਬ ਵਲੋ ਕਰਵਾਏ ਗਏ ਵਿੰਡ ਬਾਲ ਡੰਬਲ ਵਿਕਟ ਟੂਰਨਾਮੈਂਟ ਵਿਚ ਭਾਜਪਾ ਮੰਡਲ 1 ਦੇ ਪ੍ਰਧਾਨ ਪ੍ਰਦੀਪ ਠਾਕੁਰ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਦਾ ਉਤਸ਼ਾਹ ਵਧਾਇਆ।ਇਸ ਮੌਕੇ ਪ੍ਰਦੀਪ ਠਾਕੁਰ ਨੇ ਲੱਖ ਦਾਤਾ ਕ੍ਰਿਕਟ ਕਲੱਬ ਵੱਲੋਂ ਖੇਤਰ ਵਿੱਚ ਕ੍ਰਿਕਟ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਲੱਬ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਕ੍ਰਿਕਟ ਟੂਰਨਾਮੈਂਟ ਨੂੰ ਉਤਸ਼ਾਹਿਤ ਕਰਨ ਲਈ ਕਲੱਬ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਤੇ ਪ੍ਰਦੀਪ ਠਾਕੁਰ ਨੇ ਕਿਹਾ ਹੈ ਕਿ ਲੱਖ ਦਾਤਾ ਕ੍ਰਿਕਟ ਕਲੱਬ ਵੱਲੋਂ ਆਯੋਜਿਤ ਪੰਜਾਬ ਦੀਆਂ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਮਾਨਸਿਕ ਤੇ ਸਰੀਰਕ ਤੌਰ ਤੇ ਤੰਦਰੁਸਤ ਰਹਿਣ ਵਿੱਚ ਅਸਰਦਾਰ ਭੂਮਿਕਾ ਨਿਭਾਅ ਰਹੀਆਂ ਹਨ।ਅੱਜ ਹਰ ਤਰਾਂ ਦੀਆਂ ਖੇਡਾਂ ਦੇਸ਼ਾਂ-ਵਿਦੇਸ਼ਾਂ ਵਿੱਚ ਪ੍ਰਚਲਿਤ ਹੋ ਚੁੱਕਿਆ ਹਨ ਜਿਸ ਕਰਕੇ ਨੌਜਵਾਨਾਂ ਦਾ ਖੇਡਾਂ ਵੱਲ ਉਤਸ਼ਾਹ ਦਿਨੋ-ਦਿਨ ਵੱਧ ਰਿਹਾ ਹੈ ਅਤੇ ਇਹ ਖੇਡਾਂ ਵਿਰਾਸਤੀ ਸੰਭਾਲ ਤੇ ਸਵੈ-ਰੱਖਿਆ ਲਈ ਪ੍ਰੇਰਿਤ ਕਰ ਰਹੀਆਂ ਹਨ।ਉਨਾਂ ਨੇ ਕਿਹਾ ਕਿ ਅਜਿਹੇ ਸਮਾਰੋਹ ਨੌਜਵਾਂਨਾਂ ਨੂੰ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਸਹਾਈ ਹੁੰਦੇ ਹਨ।ਪ੍ਰਦੀਪ ਠਾਕੁਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿਚ ਵਰਤਣ ਲਈ ਖੇਡਾਂ ਸਹਾਇਕ ਦਾ ਕੰਮ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਅਥਾਹ ਊਰਜਾ ਹੁੰਦੀ ਹੈ,ਜਿਸ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਿਜਾਣ ਦੀ ਲੋੜ ਹੈ।ਉਨ੍ਹਾਂਨੇ ਸਪੱਸ਼ਟ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨ ਦਾ ਸਰਬਓਤਮ ਮਾਧਿਅਮ ਹਨ।ਉਨ੍ਹਾਂਨੇ ਕਿਹਾ ਕਿ ਖੇਡਾਂ ਦੇ ਮੈਦਾਨ ਵਿਚ ਨੌਜਵਾਨ ਸਖ਼ਤ ਮਿਹਨਤ,ਲਗਨ,ਟੀਮ ਵਰਕ ਅਤੇ ਖੇਡ ਭਾਵਨਾ ਵਰਗੇ ਕਈ ਗੁਣ ਗ੍ਰਹਿਣ ਕਰਦੇ ਹਨ,ਜੋ ਕਿ ਇਕ ਚੰਗੇ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਵਿੱਚ ਸਹਾਈ ਹੁੰਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਛੋਟੀ ਉਮਰ ਵਿੱਚ ਹੀ ਇਹ ਗੁਣ ਵਿਕਸਿਤ ਕਰ ਲੈਣ ਤਾਂ ਉਹ ਦੇਸ਼ ਅਤੇ ਸਮਾਜ ਲਈ ਸਰਮਾਇਆ ਬਣ ਸਕਦੇ ਹਨ।

ਪ੍ਰਦੀਪ ਠਾਕੁਰ ਨੇ ਕਿਹਾ ਕਿ ਨੌਜਵਾਨਾਂ ਨੂੰ ਛੋਟੀ ਉਮਰ ਤੋਂ ਹੀ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਉਹ ਆਪਣੇ ਜੀਵਨ ਵਿੱਚ ਉਤਮਤਾ ਨੂੰ ਹਾਸਲ ਕਰ ਸਕਣ।ਪਿੰਡਾਂ ਦੇ ਯੂਥ ਕਲਬਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਪ੍ਰਦੀਪ ਠਾਕੁਰ ਨੇ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਹੋਰਨਾਂ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਅਜਿਹੇ ਉਪਰਾਲੇ ਕਰਨੇ ਚਾਹੀਦੇ ਹਨ।ਇਸ ਮੌਕੇ ਤੇ ਰਮਨ ਸ਼ਰਮਾ,ਹਨੀ ਗਿੱਲ,ਪ੍ਰਿਸ਼ ਬੰਗਾ, ਪੁਨੀਤ ਅਰੋੜਾ,ਸੰਦੀਪ ਸਿੰਘ,ਆਸ਼ੂ ਸਿੰਘ,ਮਨੀ ਗਿੱਲ,ਦੀਪਕ ਅਰੋੜਾ,ਮਨੀ ਸਿੰਘ,ਦਮਨਵੀਰ ਸਿੰਘ,ਸੁਖਰਾਜ ਸਿੰਘ ਆਦਿ ਹਾਜ਼ਰ ਸਨ।
Leave a Reply