ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਮਨਦੀਪ ਸਿੰਘ ਅੰਤਿਮ ਸਸਕਾਰ ਕਰਨਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ : PHRO

ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਮਨਦੀਪ ਸਿੰਘ ਅੰਤਿਮ ਸਸਕਾਰ ਕਰਨਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ : PHRO

ਚੰਡੀਗੜ੍ਹ, 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਅਤੇ ਉਸ ਦੇ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਕੀਤੇ ਗਏ ਅੰਤਿਮ ਸਸਕਾਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇਨੇ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੇ ਹਾਲਾਤਾਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਜਾਤੀ ਆਧਾਰਿਤ ਧੱਕੇਸ਼ਾਹੀ, ਧਮਕੀਆਂ ਅਤੇ ਦਬਾਅ ਦੇ ਦੋਸ਼ਾਂ ਦੀ ਸੁਤੰਤਰ ਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਜਾਂਚ ਵਿੱਚ ਜਾਤੀ ਆਧਾਰਿਤ ਅੱਤਿਆਚਾਰ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਐਸਸੀਐਸਟੀ ਐਕਟ ਦੀਆਂ ਲਾਗੂ ਧਾਰਾਵਾਂ ਤੁਰੰਤ ਲਗਾਈਆਂ ਜਾਣ। ਸੰਗਠਨ ਨੇ ਕਿਹਾ ਕਿ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਅੰਤਿਮ ਸਸਕਾਰ ਕਰਨਾ ਬੇਹੱਦ ਸੰਵੇਦਨਸ਼ੀਲ ਮਾਮਲਾ ਹੈ ਅਤੇ ਇਸ ਦੀ ਵੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ। ਇਨਸਾਫ਼ ਦੀ ਮੰਗ ਕਰ ਰਹੇ ਪਰਿਵਾਰ ਉੱਤੇ ਦਰਜ ਕੀਤੇ ਗਏ ਪਰਚੇ ਵਾਪਸ ਲਏ ਜਾਣ ਅਤੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦੇ ਦਬਾਅ ਜਾਂ ਬਦਲੇ ਦੀ ਕਾਰਵਾਈ ਤੋਂ ਸੁਰੱਖਿਆ ਦਿੱਤੀ ਜਾਵੇ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਆਪਣੀਆਂ ਮੰਗਾਂ ਵਿੱਚ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾਈ ਜਾਵੇ। ਦੋਸ਼ੀਆਂ ਵਿਰੁੱਧ ਐਫਆਈਆਰ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਲਾਗੂ ਹੋਣ ਦੀ ਸੂਰਤ ਵਿੱਚ ਐਸਸੀ/ਐਸਟੀਐਕਟ ਦੀਆਂ ਧਾਰਾਵਾਂ ਸ਼ਾਮਲ ਕੀਤੀਆਂ ਜਾਣ। ਪਰਿਵਾਰ ਵਿਰੁੱਧ ਦਰਜ ਪਰਚੇ ਵਾਪਸ ਲਏ ਜਾਣ। ਪਰਿਵਾਰ ਨੂੰ ਯੋਗ ਮੁਆਵਜ਼ਾ ਅਤੇ ਸੁਰੱਖਿਆ ਦਿੱਤੀ ਜਾਵੇ। ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਅੰਤਿਮ ਸਸਕਾਰ ਕਰਵਾਉਣ ਦੀ ਕਾਰਵਾਈ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਕੀ ਇਸ ਤਰ੍ਹਾਂ ਦੀ ਕਾਰਵਾਈ ਸਰਕਾਰ ਦੀ ਪਾਲਸੀ ਦਾ ਹਿੱਸਾ ਹੈ.? ਪੰਜਾਬ ਮਨੁੱਖੀ ਅਧਿਕਾਰ ਸੰਗਠਨ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਪਰਿਵਾਰ ਨੂੰ ਪੂਰਾ ਵਿਸ਼ਵਾਸ ਦਿਵਾਉਂਦੀ ਹੈ ਅਤੇ ਹਰ ਪੱਧਰ ਤੇ ਕਾਰਵਾਈ ਕਰਵਾਉਣ ਲਈ ਅੱਗੇ ਆਵੇਗਾ। ਉਹਨਾਂ ਕਿਹਾ ਕਿ ਨੇ ਕਿਹਾ ਕਿ ਕੇਵਲ ਐਫਆਈਆਰ ਦਰਜ ਕਰਨਾ ਕਾਫ਼ੀ ਨਹੀਂ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੀੜਤ ਪਰਿਵਾਰ ਨੂੰ ਨਿਆਂ, ਸਨਮਾਨ, ਸੁਰੱਖਿਆ ਅਤੇ ਮੁਆਵਜ਼ਾ ਮਿਲੇ। ਪ੍ਰੈੱਸ ਕਾਨਫਰੰਸ ਵਿੱਚ ਜਸਟਿਸ ਰਣਜੀਤ ਸਿੰਘ, ਹਮੀਰ ਸਿੰਘ ਪੱਤਰਕਾਰ, ਡਾ. ਪਿਆਰਾ ਲਾਲ ਗਰਗ, ਸਰਬਜੀਤ ਸਿੰਘ ਵੇਰਕਾ ਐਡਵਕੋਟੇ, ਡਾ. ਖੁਸ਼ਹਾਲ ਸਿੰਘ ਅਤੇ ਐਡਵੋਕੇਟ ਮਨਪ੍ਰੀਤ ਸਿੰਘ ਸੰਗਰੂਰ ਵੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975