ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਗੂਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਐਚਐਸ ਵਾਲੀਆ
- ਰਾਜਨੀਤੀ
- (Asia/Kolkata)
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿਚ ਆਗੂਆਂ ਨੇ ਹਲਕਾ ਇੰਚਾਰਜ ਐਚਐਸ ਵਾਲੀਆ ਦੀ ਲੀਡਰਸ਼ਿਪ ਵਿਚ ਜਤਾਇਆ ਭਰੋਸਾ
ਕਪੂਰਥਲਾ 29 ਸਿਤੰਬਰ ਗੌਰਵ ਮੜੀਆ
ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਲੀਡਰਸ਼ਿਪ ਵਿਰੁੱਧ ਬਗਾਵਤ ਕਰਨ ਵਾਲੇ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਨ ਦਾ ਫੈਂਸਲਾ ਕੀਤਾ।ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਪਾਰਟੀ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ।ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ।ਇਸ ਮੌਕੇ ਤੇ ਸਮੂਹ ਆਗੂਆਂ ਤੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਚਐਸ ਵਾਲੀਆ ਦੀ ਅਗਵਾਈ ਵਿੱਚ ਵਿਸ਼ਵਾਸ਼ ਪ੍ਰਗਟ ਕਰਦਿਆਂ ਇੱਕਜੁਟਤਾ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ।ਇਸ ਮੌਕੇ ਆਗੂਆਂ ਨੇ ਕਿਹਾ ਕਿ ਕੁਝ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜਲਦੀ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਰ ਕਰ ਕੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਨੂੰ ਬੇਨਕਾਬ ਕੀਤਾ ਜਾਵੇਗਾ।

ਐਚਐਸ ਵਾਲੀਆ ਨੇ ਕਿਹਾ ਕਿ ਕੁਝ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਰਸ਼ਨਦੀਆਂ ਪਾਰਟੀ ਨੂੰ ਕਮਜ਼ੋਰ ਕਰਨ ਅਤੇ ਵਿਰੋਧੀਆਂ ਨਾਲ ਮਿਲੀ ਭੁਗਤ ਕਰਕੇ ਅਨੁਸ਼ਾਸਨਹੀਣਤਾ ਫੈਲਾ ਰਹੇ ਹਨ।ਐਚਐਸ ਵਾਲੀਆ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗਾ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।ਐਚਐਸ ਵਾਲੀਆ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।ਉਨ੍ਹਾਂਨੇ ਸਪੱਸ਼ਟ ਕੀਤਾ ਕਿ ਜੋ ਵੀ ਆਗੂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਪਾਰਟੀ ਚੋ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ।ਐਚਐਸ ਵਾਲੀਆ ਨੇ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਸੰਸਥਾ ਦੀ ਸਫ਼ਲਤਾ ਦਾ ਆਧਾਰ ਅਨੁਸ਼ਾਸਨ ਅਤੇ ਏਕਤਾ ਹੁੰਦਾ ਹੈ।ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇਕਜੁਟ ਹੋ ਕੇ ਕੰਮ ਕਰਨ।ਉਨ੍ਹਾਂਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਦੇ ਤਹਿਤ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਮੀਨੀ ਪੱਧਰ ਤੇ ਵਰਕਰਾਂ ਨੂੰ ਲਾਮਬੰਦ ਕਰਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਮੁਹਿੰਮਾਂ ਚਲਾਈ ਜਾ ਰਹੀ ਹੈ।
Leave a Reply