ਥਾਣਾ ਮੁਖੀ ਚੋਹਲਾ ਸਾਹਿਬ ਰਾਜ ਕੁਮਾਰ ਵਲੋਂ ਵਲੋਂ ਦੁਕਾਨਦਾਰਾਂ ਨਾਲ ਮੀਟਿੰਗ
ਪੁਲਿਸ ਪ੍ਰਸਾਸ਼ਨ ਨੂੰ ਸਹਿਯੋਗ ਦੀ ਕੀਤੀ ਅਪੀਲ
ਰਾਕੇਸ਼ ਨਈਅਰ,
ਚੋਹਲਾ ਸਾਹਿਬ/ਤਰਨਤਾਰਨ,23 ਫਰਵਰੀ
ਜਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐਸਪੀ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਦੀ ਅਗਵਾਈ ਹੇਠ ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ-ਇੰਸਪੈਕਟਰ ਰਾਜ ਕੁਮਾਰ ਵਲੋਂ ਚੋਹਲਾ ਸਾਹਿਬ ਦੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਅੰਦਰ ਤੇ ਬਾਹਰ ਸੀਸੀਟੀਵੀ ਕੈਮਰੇ ਲਗਾਉਣ ਅਤੇ ਰਾਤ ਨੂੰ ਆਪਣੀਆਂ ਦੁਕਾਨਾਂ ਦੇ ਅੱਗੇ ਰੌਸ਼ਨੀ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਗਈ। ਐਸਐਚਓ ਰਾਜ ਕੁਮਾਰ ਨੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਬਣਾ ਕੇ ਬਜਾਰ ਵਿੱਚ ਆਪਣੀਆਂ ਦੁਕਾਨਾਂ ਦੀ ਰਾਖੀ ਲਈ ਸਾਂਝੇ ਚੌਕੀਦਾਰ ਦਾ ਪ੍ਰਬੰਧ ਕਰਨ। ਉਨ੍ਹਾਂ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਆਪਣੀ ਹਦੂਦ ਅੰਦਰ ਰੱਖਣ ਤਾਂ ਕਿ ਆਵਾਜਾਈ ਵਿੱਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਾ ਪਵੇ। ਇਸ ਮੌਕੇ ਸਮੂਹ ਦੁਕਾਨਾਰਾਂ ਵਲੋਂ ਥਾਣਾ ਮੁਖੀ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਉਹ ਪੁਲਿਸ ਪਾਰਟੀ ਨੂੰ ਆਪਣੇ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।