Nazrana Times

ਪੰਜਾਬੀ

ਸਿਡਨੀ ਦੇ ਗੁਰਦੁਆਰਾ ਗਲੇਨਵੁੱਡ ’ਚ 18 ਜੂਨ ਨੂੰ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ-ਮਹਿੰਗਾ ਸਿੰਘ ਖੱਖ

15 Jun, 2026 08:56 PM

ਰਾਕੇਸ਼ ਨਈਅਰ ਚੋਹਲਾ 
ਸਿਡਨੀ/ਆਸਟ੍ਰੇਲੀਆ,15 ਜੂਨ 

ਪੰਚਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ 420ਵਾਂ ਸ਼ਹੀਦੀ ਦਿਹਾੜਾ ਆਸਟ੍ਰੇਲੀਆ ਦੇ ਸਿਡਨੀ ਸ਼ਹਿਰ ਵਿਚ ਸੁਸ਼ੋਭਿਤ ਗੁਰਦੁਆਰਾ ਸਾਹਿਬ ਗਲੇਨਵੁੱਡ ਵਿਖੇ 18 ਜੂਨ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਜਿਸ ਵਿਚ ਵੱਡੀ ਗਿਣਤੀ ਸੰਗਤ ਸ਼ਰਧਾ ਨਾਲ ਹਾਜਰੀ ਭਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੈਕਟਰੀ ਮਹਿੰਗਾ ਸਿੰਘ ਖੱਖ ਨੇ ਦੱਸਿਆ ਕਿ 16 ਜੂਨ ਮੰਗਲਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਹੋਣਗੇ। ਜਿਨ੍ਹਾਂ ਦੇ ਭੋਗ 18 ਜੂਨ ਨੂੰ ਸਵੇਰੇ ਸਾਢੇ 9 ਵਜੇ ਪਾਏ ਜਾਣਗੇ।ਉਪਰੰਤ ਵਿਸ਼ੇਸ਼ ਦੀਵਾਨ ਸਜਣਗੇ। ਜਿਨ੍ਹਾਂ ਵਿਚ ਪੰਥ ਪ੍ਰਸਿੱਧ ਜਥੇ ਸੰਗਤ ਨੂੰ ਹਰਿ ਜਸ ਸਰਵਣ ਕਰਵਾਉਣਗੇ।ਮਹਿੰਗਾ ਸਿੰਘ ਖੱਖ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਪਰਿਵਾਰਾਂ ਸਮੇਤ ਦੀਵਾਨਾਂ ਵਿਚ ਹਾਜਰੀ ਭਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾਣ।

Posted By: GURBHEJ SINGH ANANDPURI

Latest News