Nazrana Times

ਪੰਜਾਬੀ

ਅੰਗਰੇਜ ਸਿੰਘ ਸ਼ੇਰਦਿਲ ਵਲੋਂ ਪ੍ਰੋ.ਵਿਰਸਾ ਸਿੰਘ ਵਲਟੋਹਾ ਦਾ ਸਨਮਾਨ

18 May, 2026 07:57 PM

ਪ੍ਰੋ.ਵਲਟੋਹਾ ਦੀ ਨਿਯੁਕਤੀ ਨਾਲ ਮਾਝਾ ਖੇਤਰ 'ਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ-ਸ਼ੇਰਦਿਲ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਮਈ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਤਰਨਤਾਰਨ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋ.ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਸੀਨੀਅਰ ਯੂਥ ਅਕਾਲੀ ਆਗੂ ਅੰਗਰੇਜ ਸਿੰਘ ਸ਼ੇਰਦਿਲ ਸਰਹਾਲੀ ਨੇ ਪ੍ਰੋ.ਵਿਰਸਾ ਸਿੰਘ ਵਲਟੋਹਾ ਨਾਲ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਉਨ੍ਹਾਂ ਦੀ ਇਸ ਨਿਯੁਕਤੀ ਦਾ ਭਰਵਾਂ ਸਵਾਗਤ ਕੀਤਾ ਹੈ। ਮਅੰਗਰੇਜ ਸਿੰਘ ਸ਼ੇਰਦਿਲ ਨੇ ਕਿਹਾ ਕਿ ਪ੍ਰੋ.ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਮਿਲਣ ਨਾਲ ਅਕਾਲੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਅਤੇ ਜੋਸ਼ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਪ੍ਰੋ.ਵਲਟੋਹਾ ਪਾਰਟੀ ਦੇ ਪੁਰਾਣੇ ਅਤੇ ਵਫ਼ਾਦਾਰ ਸਿਪਾਹੀ ਨੇ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਜਿਥੇ ਜ਼ਮੀਨੀ ਪੱਧਰ 'ਤੇ ਪਾਰਟੀ ਦਾ ਸੰਪਰਕ ਮਜ਼ਬੂਤ ਹੋਵੇਗਾ,ਉਥੇ ਮਾਝਾ ਖੇਤਰ ਵਿੱਚ ਵੀ ਪਾਰਟੀ ਦੀ ਪਕੜ ਨੂੰ ਹੋਰ ਮਜ਼ਬੂਤੀ ਮਿਲੇਗੀ।ਅੰਗਰੇਜ ਸਿੰਘ ਸ਼ੇਰਦਿਲ ਨੇ ਕਿਹਾ ਕਿ ਪ੍ਰੋ.ਵਲਟੋਹਾ ਪੰਥਕ ਮੁੱਦਿਆਂ ਤੇ ਹਮੇਸ਼ਾਂ ਡਟ ਕੇ ਬੋਲਦੇ ਰਹੇ ਨੇ।ਇਸ ਮੌਕੇ ਉਨ੍ਹਾਂ ਨਾਲ ਕਵਲਜੀਤ ਕੌਰ ਸੰਧੂ, ਲਵਪ੍ਰੀਤ ਸਿੰਘ,ਗੁਰਮੀਤ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

Posted By: GURBHEJ SINGH ANANDPURI

Latest News