Nazrana Times

ਪੰਜਾਬੀ

ਪੰਜਾਬ ਵਿੱਚ 2,50,00,000 ਰੁਪਏ ਦੀ ਵੱਡੀ ਠੱਗੀ ਦਾ ਮਾਮਲਾ ਆਇਆ ਸਾਹਮਣੇ, ਜਾਣੋ ਕੀ ਹੈ ਮਾਮਲਾ

25 Jul, 2026 11:29 PM

ਲੁਧਿਆਣਾ , ਗੁਰਜੀਤ ਸਿੰਘ-ਲੁਧਿਆਣਾ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ 2 ਕਰੋੜ 50 ਲੱਖ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਹੈ। 

ਪੁਲਸ ਕਮਿਸ਼ਨਰ ਸਵੱਪਨ ਸ਼ਰਮਾ ਅਤੇ ਡੀ.ਸੀ.ਪੀ. ਹਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਮਾਨਵੇਂਦਰਾ ਸਿੰਘ, ਵਾਸੀ ਜੋਧਪੁਰ (ਰਾਜਸਥਾਨ) ਨੂੰ ਕਾਬੂ ਕੀਤਾ ਗਿਆ। ਜਾਂਚ ਮੁਤਾਬਕ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਫਰਜ਼ੀ ਫਰਮ ਤਿਆਰ ਕੀਤੀ ਸੀ। ਉਨ੍ਹਾਂ ਨੇ ਪੀੜਤ ਫਰਮ ਦੇ ਮਾਲਕ ਦੀ ਫੋਟੋ ਦੀ ਵਰਤੋਂ ਕਰਕੇ ਮੈਨੇਜਰ ਨੂੰ ਝਾਂਸੇ ਵਿਚ ਲਿਆ ਅਤੇ ਕਿਸੇ ਕਾਰੋਬਾਰੀ ਸੌਦੇ ਦੇ ਬਹਾਨੇ ਉਸ ਪਾਸੋਂ ਕਰੋੜਾਂ ਰੁਪਏ ਹੜੱਪ ਲਏ।

ਪੁਲਸ ਨੇ ਦੱਸਿਆ ਕਿ ਮੁਲਜ਼ਮ ਦਾ 25 ਜੁਲਾਈ ਤੱਕ ਪੁਲਸ ਰਿਮਾਂਡ ਲਿਆ ਗਿਆ ਸੀ ਅਤੇ ਹੁਣ ਤੱਕ ਪੀੜਤ ਨੂੰ 18 ਲੱਖ ਰੁਪਏ ਵਾਪਸ ਕਰਵਾਏ ਜਾ ਚੁੱਕੇ ਹਨ। ਇਸ ਮਾਮਲੇ ਵਿਚ ਸ਼ਾਮਲ ਹੋਰ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਸ ਵੱਲੋਂ ਕਾਰੋਬਾਰੀਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਰਤ ਵਿਚ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 'ਤੇ ਸੰਪਰਕ ਕਰਨ ਲਈ ਕਿਹਾ ਗਿਆ ਹੈ।

Posted By: Gurjeet Singh

Latest News