ਭਾਜਪਾ ਦੇ ਨਵੇਂ ਜ਼ਿਲ੍ਹਾ ਸਕੱਤਰ ਰਾਜਿੰਦਰ ਰਾਜੂ ਨੇ ਸੰਭਾਲੀ ਜ਼ਿੰਮੇਵਾਰੀ, ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

ਭਾਜਪਾ ਦੇ ਨਵੇਂ ਜ਼ਿਲ੍ਹਾ ਸਕੱਤਰ ਰਾਜਿੰਦਰ ਰਾਜੂ ਨੇ ਸੰਭਾਲੀ ਜ਼ਿੰਮੇਵਾਰੀ, ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ

ਪਾਰਟੀ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀ ਆਵਾਜ਼ ਬਣਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਾਂਗਾ : ਰਾਜਿੰਦਰ ਰਾਜੂ

ਕਪੂਰਥਲਾ, 18 ਅਕਤੂਬਰ, ਗੌਰਵ ਮੜੀਆ

ਭਾਰਤੀ ਜਨਤਾ ਪਾਰਟੀ ਵੱਲੋਂ ਰਾਜਿੰਦਰ ਰਾਜੂ ਨੂੰ ਜ਼ਿਲ੍ਹਾ ਸਕੱਤਰ ਦੀ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਉਨ੍ਹਾਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਚੇਤਨ ਸੂਰੀ ਸਮੇਤ ਸੂਬਾਈ ਲੀਡਰਸ਼ਿਪ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਜਿਹੜੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ।

ਰਾਜਿੰਦਰ ਰਾਜੂ ਨੇ ਕਿਹਾ ਕਿ ਉਹ ਮਾਣਯੋਗ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸ੍ਰੀ ਚੇਤਨ ਸੂਰੀ ਅਤੇ ਸਮੁੱਚੇ ਸੀਨੀਅਰ ਭਾਜਪਾ ਆਗੂਆਂ ਦੇ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਕੱਤਰ ਦਾ ਅਹੁਦਾ ਉਨ੍ਹਾਂ ਲਈ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਜ਼ਿਲ੍ਹੇ ਦੇ ਲੋਕਾਂ ਅਤੇ ਪਾਰਟੀ ਦੇ ਹਰ ਛੋਟੇ-ਵੱਡੇ ਵਰਕਰ ਪ੍ਰਤੀ ਇੱਕ ਵੱਡੀ ਜ਼ਿੰਮੇਵਾਰੀ ਹੈ। ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰਨਗੇ।

ਰਾਜੂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਮਿਹਨਤੀ ਵਰਕਰ ਹੁੰਦੇ ਹਨ। ਇਸ ਲਈ ਉਹ ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪੂਰੀ ਦ੍ਰਿੜ੍ਹਤਾ ਨਾਲ ਉਠਾਉਣ ਨੂੰ ਪਹਿਲ ਦੇਣਗੇ।

ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਦ੍ਰਿੜ੍ਹਤਾ ਨਾਲ ਨਿਭਾਉਂਦੇ ਹੋਏ ਜ਼ਿਲ੍ਹਾ ਕਪੂਰਥਲਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਨ। ਉਨ੍ਹਾਂ ਸਮੂਹ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਅਤੇ ਸਹਿਯੋਗ ਨਾਲ ਜ਼ਿਲ੍ਹੇ ਦੇ ਵਿਕਾਸ, ਲੋਕਾਂ ਦੇ ਹੱਕਾਂ ਅਤੇ ਬਿਹਤਰ ਭਵਿੱਖ ਲਈ ਮਿਲ ਕੇ ਕੰਮ ਕਰਨ, ਤਾਂ ਜੋ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.