ਰਮਨਦੀਪ ਕੌਰ ਦੀ ਅਗਵਾਈ ਹੇਠ ਖਡੂਰ ਸਾਹਿਬ ਵਿੱਚ ਸ਼੍ਰੋਅਦ ਦੀ ਜਿੱਤ ਯਕੀਨੀ- ਸਰਪੰਚ ਭੈਲ,ਖਾਨ ਰਜ਼ਾਦਾ,ਸ਼ਹਾਬਪੁਰ
- ਰਾਜਨੀਤੀ
- (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,25 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹਲਕੇ ਵਿੱਚ ਪਾਰਟੀ ਦਿਨੋਂ-ਦਿਨ ਮਜ਼ਬੂਤ ਹੋ ਰਹੀ ਹੈ ਅਤੇ ਬੀਬਾ ਰਮਨਦੀਪ ਕੌਰ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਸੁਖਰਾਜ ਸਿੰਘ ਰਾਜਾ ਸਰਪੰਚ ਭੈਲ,ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜ਼ਾਦਾ ਅਤੇ ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਰਗ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਨਾਲ ਜੁੜ ਰਹੇ ਹਨ ਅਤੇ ਬੀਬਾ ਰਮਨਦੀਪ ਕੌਰ ਨੂੰ ਭਰਪੂਰ ਸਮਰਥਨ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੀ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਨਿਰੰਤਰ ਮਿਹਨਤ ਕਰ ਰਹੇ ਹਨ,ਜਿਸ ਦਾ ਲਾਭ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਜ਼ਰੂਰ ਮਿਲੇਗਾ।
ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਲਕਾ ਖਡੂਰ ਸਾਹਿਬ ਦੇ ਲੋਕ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਵੱਡਾ ਫ਼ੈਸਲਾ ਲੈਣਗੇ ਅਤੇ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਪਾਰਟੀ ਰਿਕਾਰਡ ਲੀਡ ਨਾਲ ਜਿੱਤ ਦਰਜ ਕਰੇਗੀ।ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਿਆਸੀ ਹਾਲਾਤਾਂ ਤੋਂ ਨਿਰਾਸ਼ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਮਜ਼ਬੂਤ ਅਤੇ ਭਰੋਸੇਯੋਗ ਬਦਲ ਵਜੋਂ ਦੇਖ ਰਹੇ ਹਨ।
ਸਰਪੰਚ ਸੁਖਰਾਜ ਸਿੰਘ ਰਾਜਾ, ਜਗਦੀਪ ਸਿੰਘ ਮਿੰਟੂ ਅਤੇ ਗੁਰਲਾਭ ਸਿੰਘ ਨੇ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਲਈ ਹੁਣ ਤੋਂ ਹੀ ਪੂਰੀ ਤਨਦੇਹੀ ਨਾਲ ਜੁੱਟ ਜਾਣ ਤਾਂ ਜੋ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।
Leave a Reply