Nazrana Times

ਪੰਜਾਬੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾ ਕੇ 2 ਬੱਸਾਂ ਨੂੰ ਕੀਤਾ ਰਵਾਨਾ...

18 Nov, 2026 08:17 PM

ਸੀਨੀਅਰ ਸਿਟੀਜਨ ਦੀਆਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਇੱਛਾਵਾਂ ਪੂਰੀਆਂ ਕਰ ਰਹੀ ਪੰਜਾਬ ਸਰਕਾਰ ਸ਼ਲਾਘਾਯੋਗ ਕਦਮ : ਸੀਨੀ. ਆਗੂ ਕੁਲਦੀਪ ਸਿੰਘ ਸਮਾਣਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਨਵੰਬਰ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਬੱਸਾਂ ਫੇਸ -ਇੱਕ ਸਥਿਤ ਗੁਰਦੁਆਰਾ ਸ਼੍ਰੀ ਸਿੰਘ ਸਭਾ ਅਤੇ ਪਿੰਡ ਮੋਟੇਮਾਜਰਾ ਤੋਂ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿੱਚ ਵਿਸ਼ੇਸ਼ ਉਤਸ਼ਾਹ ਅਤੇ ਖੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ। ਇਹ ਯੋਜਨਾ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਕਸਰ ਬਜ਼ੁਰਗਾਂ ਅਤੇ ਆਮ ਪਰਿਵਾਰਾਂ ਦੀ ਇਹ ਇੱਛਾ ਹੁੰਦੀ ਹੈ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ, ਪਰ ਕਈ ਵਾਰ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਉਹ ਆਪਣੀ ਇਸ ਇੱਛਾ ਨੂੰ ਪੂਰਾ ਨਹੀਂ ਕਰ ਸਕਦੇ। ਅਜਿਹੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਧਰਮ ਦੀ ਆਸਥਾ ਦਾ ਕੇਂਦਰ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਾ ਹਰ ਸਿੱਖ ਅਤੇ ਗੁਰੂ ਘਰ ਨਾਲ ਸ਼ਰਧਾ ਰੱਖਣ ਵਾਲੇ ਵਿਅਕਤੀ ਦੀ ਦਿਲੀ ਇੱਛਾ ਹੁੰਦੀ ਹੈ। ਇਸ ਯਾਤਰਾ ਰਾਹੀਂ ਸੰਗਤ ਨੂੰ ਗੁਰੂ ਘਰ ਦੇ ਦਰਸ਼ਨ ਕਰਨ ਅਤੇ ਅਧਿਆਤਮਿਕ ਸ਼ਾਂਤੀ ਪ੍ਰਾਪਤ ਕਰਨ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯੋਜਨਾ ਤਹਿਤ ਯੋਗ ਸ਼ਰਧਾਲੂਆਂ ਦੇ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦੇ ਪ੍ਰਬੰਧ ਸਰਕਾਰ ਵੱਲੋਂ ਕੀਤੇ ਜਾਂਦੇ ਹਨ, ਤਾਂ ਜੋ ਕਿਸੇ ਵੀ ਯੋਗ ਵਿਅਕਤੀ ਨੂੰ ਆਰਥਿਕ ਮਜਬੂਰੀ ਕਾਰਨ ਧਾਰਮਿਕ ਯਾਤਰਾ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਸੋਚ ਦਾ ਹਿੱਸਾ ਹੈ, ਜਿਸ ਤਹਿਤ ਧਰਮ, ਜਾਤੀ ਅਤੇ ਆਰਥਿਕ ਪਿਛੋਕੜ ਤੋਂ ਉੱਪਰ ਉੱਠ ਕੇ ਯੋਗ ਲੋਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੇ ਉਪਰਾਲਿਆਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ, ਤਾਂ ਜੋ ਸੂਬੇ ਦੇ ਵੱਧ ਤੋਂ ਵੱਧ ਲੋਕ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਨੇ ਯਾਤਰਾ ’ਤੇ ਜਾ ਰਹੀ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਰੱਖਿਅਤ ਸਫ਼ਰ ਅਤੇ ਸੁਖਦ ਵਾਪਸੀ ਦੀ ਕਾਮਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਆਰ ਪੀ ਸ਼ਰਮਾ, ਹਰਬਿੰਦਰ ਸਿੰਘ ਐਮਸੀ, ਗੁਰਮੀਤ ਕੌਰ ਐਮਸੀ, ਰੇਨੂੰ ਸੂਦ ਬਾਲਕ ਪ੍ਰਧਾਨ, ਪਰਿਵਾਰ ਸਿੰਘ (ਲਾਡੀ )ਸਾਬਕਾ ਸਰਪੰਚ ਕਰਮਜੀਤ ਕੌਰ ਸਰਪੰਚ ਰਾਜ ਕੋਰ ਮੈਂਬਰ ਪੰਚਾਇਤਗੁਰਬੰਤ ਸਿੰਘ (ਬਿੱਲਾ ) ਪ੍ਰਧਾਨ ਸੁੱਖ ਸੁਧਾਰ ਕਮੇਟੀ ਬਲਵਿੰਦਰ ਸਿੰਘ ਸੋਸਲ ਵਰਕਰ, ਮਨਿੰਦਰਜੀਤ ਸਿੰਘ (ਐਮਸ਼ੀ) ਮੁਖਤਿਆਰ ਸਿੰਘ ਮੈਂਬਰ ਪੰਚਾਇਤ ਅਮਰਜੀਤ ਸਿੰਘ ਸਿੱਧੂ,
 

ਇਲਾਕੇ ਦੇ ਪਤਵੰਤੇ ਸੱਜਣਾਂ, ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਹੋਰ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News