ਡੱਲੇਵਾਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤ ਸਮਾਗਮ
ਅੱਪਰਾ, 29 ਅਕਤੂਬਰ (ਤੀਰਥ ਸਿੰਘ ਮੈਂਗੜ੍ਹਾ) ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼ਿਕਾਰ ਘਾਟ ਪਿੰਡ ਡੱਲੇਵਾਲ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਈ ਗਏ ਅਤੇ ਕਥਾ ਦੇ ਦੀਵਾਨ ਸਜਾਏ ਗਏ ਇਸ ਮੌਕੇ ਕਥਾਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਵੱਲੋਂ ਗੁਰੂ ਸਾਹਿਬ ਦੇ ਜੀਵਨ ਸਿੱਖਿਆਵਾਂ ਅਤੇ ਗੁਰਬਾਣੀ ਸਬੰਧੀ ਗੁਰਮਤਿ ਵਿਚਾਰਾਂ ਸੰਗਤਾਂ ਨੂੰ ਸਰਵਣ ਕਰਵਾਈਆਂ ਬੀਤੇ ਦਿਨੀ ਮਾਂ ਬੋਲੀ ਦਿਵਸ ਮੌਕੇ ਕਰਵਾਏ ਗਏ ਪੰਜਾਬੀ ਪੰਜਾਬੀ ਮਾਂ ਬੋਲੀ ਦੇ ਇਮਤਿਹਾਨ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ