Nazrana Times

ਪੰਜਾਬੀ

ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ ਦੀ ਤਿੱਖੀ ਬਹਿਸ

04 Feb, 2026 07:20 PM

ਨੈਸ਼ਨਲ ਡੈਸਕ  -  ਨਵੀਂ ਦਿੱਲੀ ਵਿਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਸੰਸਦ ਭਵਨ ਦੇ ਬਾਹਰ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਦੀ ਤਿੱਖੀ ਬਹਿਸ ਹੋ ਗਈ। ਇਸ ਦੌਰਾਨ ਦੋਵਾਂ ਨੇ ਇਕ ਦੂਜੇ 'ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਇਸ ਮੌਕੇ ਜਦੋਂ ਰਾਹੁਲ ਗਾਂਧੀ ਨੇ ਬਿੱਟੂ ਨਾਲ ਹੱਥ ਮਿਲਾਉਣ ਲਈ ਅੱਗੇ ਕੀਤਾ ਤਾਂ ਦੇਸ਼ ਦਾ ਗੱਦਾਰ ਕਹਿ ਦਿੱਤਾ। ਇਸੇ ਗੱਲ ਦਾ ਜਵਾਬ ਦਿੰਦੇ ਹੋਏ ਬਿੱਟੂ ਨੇ ਰਾਹੁਲ ਨੂੰ ਦੇਸ਼ ਦਾ ਦੁਸ਼ਮਣ ਕਹਿ ਦਿੱਤਾ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ, 'My Traitor Friend', Don't Worry You Will Come Back। 
ਦੱਸ ਦੇਈਏ ਕਿ ਮੰਗਲਵਾਰ ਨੂੰ ਲੋਕ ਸਭਾ ਵਿੱਚ ਬਜਟ ਸੈਸ਼ਨ ਦੌਰਾਨ ਬੀਤੇ ਦਿਨੀਂ ਸਪੀਕਰ ਦੇ ਮੂੰਹ 'ਤੇ ਕਾਗਜ਼ ਸੁੱਟੇ ਜਾਣ ਤੋਂ ਬਾਅਦ 8 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਮੁਅੱਤਲ ਸੰਸਦ ਮੈਂਬਰਾਂ ਦੇ ਹੱਕ ਵਿਚ ਕਾਂਗਰਸ ਵਲੋਂ ਸੰਸਦ ਕੰਪਲੈਕਸ ਵਿੱਚ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਮੈਂਬਰਾਂ ਨੇ ਸੰਸਦ ਦੇ 'ਮਕਰ ਦੁਆਰ' ਦੇ ਨੇੜੇ ਇਕੱਠੇ ਹੋ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੌਜੂਦਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਅਤੇ ਰਵਨੀਤ ਬਿੱਟੂ ਵਿਚਾਲੇ ਤਿੱਖੀ ਬਹਿਸ ਹੋ ਗਈ, ਜਿਸ ਦੌਰਾਨ ਦੋਵਾਂ ਵਲੋਂ ਇਕ ਦੂਜੇ 'ਤੇ ਤੰਜ ਕੱਸੇ ਗਏ।

Latest News