ਆਲ ਓਪਨ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਐਨਆਰਆਈਜ਼ ਦਾ ਕੀਤਾ ਧੰਨਵਾਦ
- ਖੇਡ
- 07 Mar, 2025 09:27 PM (Asia/Kolkata)
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,7 ਮਾਰਚ
ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਸਪੋਰਟਸ ਕਲੱਬ ਵਲੋਂ ਕਰਵਾਏ ਗਏ ਤਿੰਨ ਦਿਨਾਂ ਚੌਥੇ ਆਲ ਓਪਨ ਹਾਕੀ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਟੂਰਨਾਮੈਂਟ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈਜ਼ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ ਗਿਆ ਹੈ।ਟੂਰਨਾਮੈਂਟ ਦੇ ਮੁੱਖ ਪ੍ਰਬੰਧਕ ਜਗਤਾਰ ਸਿੰਘ ਜੱਗਾ ਪੰਜਾਬ ਪੁਲਿਸ ਨੇ ਕਿਹਾ ਕਿ ਪੇਂਡੂ ਖੇਤਰ ਵਿੱਚ ਵੱਡੇ ਪੱਧਰ 'ਤੇ ਲਗਾਤਾਰ ਤਿੰਨ ਦਿਨ ਕਰਵਾਏ ਗਏ ਇਸ ਆਲ ਓਪਨ ਹਾਕੀ ਟੂਰਨਾਮੈਂਟ ਵਿੱਚ ਜਿੱਥੇ ਇਲਾਕਾ ਨਿਵਾਸੀਆਂ ਦਾ ਪੂਰਾ ਸਹਿਯੋਗ ਰਿਹਾ ਹੈ,ਉਥੇ ਐਨ.ਆਰ.ਆਈਜ਼ ਸਾਥੀਆਂ ਵਲੋਂ ਤਨ, ਮਨ ਅਤੇ ਧਨ ਨਾਲ ਦਿੱਤੇ ਗਏ ਸਹਿਯੋਗ ਨੂੰ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਉੱਘੇ ਸਮਾਜ ਸੇਵੀ ਐਨਆਰਆਈ ਜਗਜੀਤ ਸਿੰਘ ਸੰਧੂ ਹਾਂਗਕਾਂਗ ਚੋਹਲਾ ਸਾਹਿਬ ਵਾਲਿਆਂ ਦਾ ਖਾਸ ਤੌਰ 'ਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਗਿਆ।
ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲੇ ਜਥੇਦਾਰ ਸਹਿਬਾਨ ਨੂੰ ਅਹੁਦੇ ਤੋਂ ਹਟਾਉਣਾ ਮੰਦਭਾਗਾ - ਸ੍ਰੀ ਗੁਰੂ ਸਾਹਿਬ ਸੇਵਾ ਸੰਭਾਲ ਸੰਸਥਾ (ਦਮਦਮੀ ਟਕਸਾਲ) ਇਟਲੀ
ਬਾਦਲ ਦਲ’ ਵੱਲੋਂ ਤਖਤਾਂ ਦੇ ਸਿੰਘ ਸਾਹਿਬਾਨ ਦੀ ਬਰਤਰਫ਼ੀ ਜੂਨ 84 ਦੇ ਹਮਲੇ ਤੋਂ ਬਾਅਦ ਸਭ ਤੋਂ ਵੱਡਾ ਸਿਧਾਂਤਕ ਹਮਲਾ — ਬਾਬਾ ਸਰਬਜੋਤ ਸਿੰਘ ਬੇਦੀ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ
Leave a Reply