ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 23 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਗੁਰਦੁਆਰਾ ਬੇਰ ਬਾਬਾ ਬੁੱਢਾ ਜੀ ਵਿਖੇ ਮਨਾਇਆ ਗਿਆ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ ਗਿਆ।
ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਦੀ ਮਹਾਨ ਮਿਸਾਲ ਹੈ। ਬਾਬਾ ਬੁੱਢਾ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ ਦੇ ਭਾਵ ਨਾਲ ਜੋੜਦਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਬਾਬਾ ਬੁੱਢਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਗੁਰੂ ਘਰ ਦੀ ਸੇਵਾ ਕਰੀਏ ਅਤੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰੀਏ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਅਟਾਰੀ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ, ਅਕਾਊਂਟੈਂਟ ਸ. ਸਰਬਜੀਤ ਸਿੰਘ ਸਮੇਤ ਸੰਗਤਾਂ ਨੇ ਹਾਜ਼ਰੀ ਭਰੀ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.