Nazrana Times

ਪੰਜਾਬੀ

ਬਿੱਲਾ ਸ਼ੇਰੋਂ ਨੇ ਪਿੰਡ ਮਾਨੋਚਾਹਲ ਵਿਖੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ,ਖੇਡ ਮੈਦਾਨ ਦੇ ਵਿਕਾਸ ਦਾ ਦਿੱਤਾ ਭਰੋਸਾ

17 Jul, 2026 10:24 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਮਾਨੋਚਾਹਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਦੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।

ਪਿੰਡ ਵਾਸੀਆਂ ਨੇ ਅਵਤਾਰ ਸਿੰਘ ਬਿੱਲਾ ਸ਼ੇਰੋਂ ਨਾਲ ਮਾਨੋਚਾਹਲ ਦੇ ਖੇਡ ਸਟੇਡੀਅਮ ਦੇ ਨਿਰਮਾਣ ਅਤੇ ਵਿਕਾਸ ਦੀ ਮੰਗ ਰੱਖੀ।ਇਸ ਮੌਕੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਹਮੇਸ਼ਾ ਨੌਜਵਾਨਾਂ ਅਤੇ ਖੇਡਾਂ ਨੂੰ ਪਹਿਲ ਦਿੱਤੀ ਹੈ।ਭਾਵੇਂ ਕਬੱਡੀ ਵਰਗੀਆਂ ਰਵਾਇਤੀ ਖੇਡਾਂ ਦੀ ਗੱਲ ਹੋਵੇ ਜਾਂ ਆਧੁਨਿਕ ਖੇਡ ਸਟੇਡੀਅਮਾਂ ਦੇ ਨਿਰਮਾਣ ਦੀ,ਅਕਾਲੀ ਦਲ ਨੇ ਹਰ ਪੱਖੋਂ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਨੌਜਵਾਨਾਂ ਲਈ ਖੇਡਾਂ ਦੇ ਖੇਤਰ ਵਿੱਚ ਹੋਰ ਵੱਡੇ ਉਪਰਾਲੇ ਕੀਤੇ ਜਾਣਗੇ ਅਤੇ ਮਾਨੋਚਾਹਲ ਦੇ ਖੇਡ ਮੈਦਾਨ ਨੂੰ ਵੀ ਆਧੁਨਿਕ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮਾਹੌਲ ਮਿਲ ਸਕੇ।

ਇਸ ਮੌਕੇ ਸਤਨਾਮ ਸਿੰਘ ਸ਼ਾਹ,ਜਰਨੈਲ਼ ਸਿੰਘ ਰਾਜਪੂਤ ਜੀਓਬਲਾ,ਮਨਜਿੰਦਰ ਸਿੰਘ ਜਿਓਬਲਾ,ਅਮ੍ਰਿਤਪਾਲ ਸਿੰਘਹਰਪ੍ਰੀਤ ਸਿੰਘ ਖੰਨਾ,ਬਲਜਿੰਦਰ ਸਿੰਘ,ਲਵਪ੍ਰੀਤ ਸਿੰਘ,ਸ਼ਨੀ ਗੋਲਾ ਅਤੇ ਅਮ੍ਰਿਤਪਾਲ ਸਿੰਘ ਤੋਂ ਇਲਾਵਾ ਸਿਕੰਧਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ ਫਤਿਆਬਾਦ, ਹਰਪਾਲ ਸਿੰਘ ਗਿੱਲ ਸਾਬਕਾ ਸਰਪੰਚ ਕੱਦ ਗਿੱਲ, ਜਗਦੀਪ ਸਿੰਘ ਮਿੰਟੂ ਸਰਪੰਚ ਖਾਨ ਰਜਾਦਾ,ਗੁਰ ਸਿੱਧੂ ਘੜਕਾ,ਸੋਨੂੰ ਭੁੱਲਰ ਸਰਪੰਚ ਕਿਰਤੋਵਾਲ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ,ਠੇਕੇਦਾਰ ਹੀਰਾ ਭੁੱਲਰ ਹਰੀਕੇ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਪਿੰਡ ਵਾਸੀ ਹਾਜ਼ਰ ਸਨ।

Posted By: GURBHEJ SINGH ANANDPURI

Latest News