ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ 'ਚ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬਸ ਹੋਈ ਰਵਾਨਾ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ 'ਚ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬਸ ਹੋਈ ਰਵਾਨਾ...

ਸੀਨੀ. ਆਗੂ ਕੁਲਦੀਪ ਸਿੰਘ ਸਮਾਣਾ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਦਿੱਤੀ ਬੱਸ ਨੂੰ ਹਰੀ ਝੰਡੀ... 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਇੱਕ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤੀ ਗਈ। ਫੇਜ 11 ਤੋਂ ਆਮ ਆਦਮੀ ਪਾਰਟੀ ਦੇ ਕੌਂਸਲਰ ਅਮਰਜੀਤ ਸਿੰਘ ਦੀ ਅਗਵਾਈ ਹੇਠ ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਹੋਈ। ਇਸ ਬੱਸ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੁਹਾਲੀ ਕੁਆਰਡੀਨੇਟਰ ਫੂਲਰਾਜ ਸਿੰਘ ਹੋਰਾਂ ਵੱਲੋਂ ਸਾਂਝੇ ਤੌਰ ਤੇ ਹਰੀ ਝੰਡੀ ਦਿੱਤੀ ਗਈ, ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਸਮਾਣਾ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਸੀਨੀਅਰ ਸਿਟੀਜਨ ਸ਼ਰਧਾਲੂ ਇਸ ਯਾਤਰਾ ਦੇ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨਗੇ।ਇਸ ਮੌਕੇ ਤੇ ਜੁੜੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਅਤੇ ਇਲਾਕੇ ਦੇ ਮਹਤਰਮ ਵਿਅਕਤੀਆਂ ਦੀ ਹਾਜ਼ਰੀ ਵਿੱਚ ਫੂਲਰਾਜ ਸਿੰਘ ਹਲਕਾ ਕੁਆਰਡੀਨੇਟਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵੱਲੋਂ ਤੀਰਥ ਯਾਤਰਾ ਯੋਜਨਾ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਸਰਕਾਰ ਦੀ ਤਰਫੋਂ ਇਸ ਯਾਤਰਾ ਨੂੰ ਲੈ ਕੇ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਹਨਾਂ ਦੇ ਆਉਣ-ਜਾਣ, ਰਹਿਣ-ਸਹਿਣ ਆਦਿ ਸਬੰਧੀ ਪੂਰਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਫੂਲਰਾਜ ਸਿੰਘ ਹੋਰਾਂ ਦੱਸਿਆ ਕਿ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਸਹੂਲਤ ਦੇ ਲਈ ਉਹਨਾਂ ਨੂੰ ਇਹਨਾਂ ਇਤਿਹਾਸਿਕ ਸਥਾਨਾਂ ਦੀ ਦੇ ਵਿਸਥਾਰ ਵਿੱਚ ਲੋੜੀਂਦੀ ਜਾਣਕਾਰੀ ਬੱਸ ਵਿੱਚ ਮੌਜੂਦ ਗਾਈਡ ਵੱਲੋਂ ਹਰ ਵੇਲੇ ਮੁਹਈਆ ਕਰਵਾਈ ਜਾਂਦੀ ਰਹੇਗੀ। ਇਸ ਮੌਕੇ 'ਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਹਰ ਖਿੱਤੇ ਦੇ ਲੋਕਾਂ ਦੀ ਭਲਾਈ ਲਈ ਸਰਬਪੱਖੀ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ ਅਤੇ ਸਮੁੱਚੇ ਪੰਜਾਬ ਦੇ ਵਿਕਾਸ ਦੀ ਰਫਤਾਰ ਹੋਰ ਤੇਜ਼ ਕਰ ਦਿੱਤੀ ਗਈ ਹੈ। ਇਸ ਮੌਕੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਟੇਟ ਅਵਾਰਡੀ ਫੂਲਰਾਜ ਸਿੰਘ, ਕੌਂਸਲਰ ਅਮਰਜੀਤ ਸਿੰਘ, ਸਵਰਨ ਲਤਾ ਫੇਜ਼-11, ਸਰਬਜੀਤ ਕੌਰ ਦਾਊ, ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ, ਨਿਰਮਲ ਸਿੰਘ, ਹਰਬੰਸ ਸਿੰਘ, ਗੁਰਵਿੰਦਰ ਕੌਰ ਵੀ ਹਾਜ਼ਰ ਸਨ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.