ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ-ਜਗਜੀਤ ਸਿੰਘ ਧਾਲੀਵਾਲ
- ਰਾਜਨੀਤੀ
- (Asia/Kolkata)
ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਪਿੰਡ ਦੁਬੁਰਜੀ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਚ ਨਤਮਸਤਕ ਹੋਏ ਜਗਜੀਤ ਸਿੰਘ ਧਾਲੀਵਾਲ
ਕਪੂਰਥਲਾ 20 ਅਕਤੂਬਰ ਗੌਰਵ ਮੜੀਆ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਹਲਕੇ ਦੇ ਪਿੰਡ ਦੁਬੁਰਜੀ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਸਾਥੀਆਂ ਸਮੇਤ ਸ਼ਾਮਲ ਹੋਕੇ ਭਗਵਾਨ ਵਾਲਮੀਕਿ ਜੀ ਦਾ ਅਸ਼ੀਰਵਾਦ ਲਿਆ।ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ,ਜੋ ਸੱਚ,ਨੇਕੀ,ਮਨੁੱਖਤਾ ਦੇ ਨਾਲ-ਨਾਲ ਨੈਤਿਕਤਾ ਤੇ ਜ਼ੋਰ ਦਿੰਦੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕਰਕੇ ਬੁਰਾਈ ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ,ਸੰਤਾਂ,ਮਹਾਂਪੁਰਖਾਂ ਨੇ ਮਨੁੱਖਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ,ਜਿਸ ਤੇ ਚੱਲਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਹਰ ਵਰਗ ਦੇ ਵਿਕਾਸ ਅਤੇ ਬਿਹਤਰੀ ਲਈ ਬਿਨਾਂ ਕਿਸੇ ਪੱਖਪਾਤ ਦੇ ਅਵਾਜ ਬੁਲੰਦ ਕਰ ਰਹੀ ਹੈ। ਉਨ੍ਹਾਂਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ। ਉਹਨਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ।ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਿੱਤੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ,ਜੋ ਸਾਨੂੰ ਮਨੁੱਖਤਾ ਦਾ ਸਤਿਕਾਰ ਕਰਨ,ਸੱਚ ਦੇ ਮਾਰਗ ਤੇ ਚੱਲਣ ਅਤੇ ਸਮਾਜ ਦੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ।ਉਨ੍ਹਾਂਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰਦੇ ਹਨ।ਖਾਸ ਕਰ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਅਤੇ ਧਾਰਮਿਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
Leave a Reply