Nazrana Times

ਪੰਜਾਬੀ

ਚੰਡੀਗੜ੍ਹ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਸੀਬੀਆਈ ਨੇ 75 ਕਰੋੜ ਰੁਪਏ ਦੇ ਘੁਟਾਲੇ 'ਚ ਕੀਤਾ ਗ੍ਰਿਫ਼ਤਾਰ.. ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ 'ਚ ਵੱਡੇ ਪੱਧਰ 'ਤੇ ਮੱਚੀ ਹਲਚਲ ਮੱਚੀ...

18 Jun, 2026 08:49 PM

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਪ੍ਰਸ਼ਾਸਨ ਦੇ 2014 ਬੈਚ ਦੇ ਆਈਐਫਐਸ ਅਧਿਕਾਰੀ ਨਵਨੀਤ ਸ਼੍ਰੀਵਾਸਤਵ ਨੂੰ ਕੇਂਦਰੀ ਜਾਂਚ ਬਿਊਰੋ ਵੱਲੋਂ 75 ਕਰੋੜ ਰੁਪਏ ਦੀ ਬਹੁਤ ਚਰਚਿਤ ਸੀਆਰਈਐਸਟੀ ਘੁਟਾਲੇ ਜਾਂਚ 'ਚ ਵੱਡੀ ਕਾਰਵਾਈ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪਹਿਲਾਂ ਹੀ ਇੱਕ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁੱਲ 13 ਮੁਲਜ਼ਮਾਂ ਦੇ ਨਾਮ ਹਨ। ਮੁਲਜ਼ਮਾਂ ਵਿੱਚ ਬੈਂਕ ਅਧਿਕਾਰੀ, ਸਰਕਾਰੀ ਕਰਮਚਾਰੀ, ਨਿੱਜੀ ਵਿਅਕਤੀ ਅਤੇ ਸ਼ੈੱਲ ਕੰਪਨੀਆਂ ਸ਼ਾਮਲ ਹਨ। ਪ੍ਰੰਤੂ ਸੀਬੀਆਈ ਵੱਲੋਂ ਕੀਤੀ ਇਸ ਗ੍ਰਿਫ਼ਤਾਰੀ ਨੇ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਸੀਬੀਆਈ ਜਾਂਚ ਵਿੱਚ ਖੁਲਾਸਾ ਹੋਇਆ ਕਿ ਸੀਆਰਈਐਸਟੀ ਦੇ ਬੈਂਕ ਖਾਤਿਆਂ ਵਿੱਚ ਜਮ੍ਹਾ ਸਰਕਾਰੀ ਫੰਡ ਬੈਂਕ ਅਧਿਕਾਰੀਆਂ ਅਤੇ ਕੁਝ ਸਰਕਾਰੀ ਅਧਿਕਾਰੀਆਂ ਵਿਚਕਾਰ ਕਥਿਤ ਮਿਲੀਭੁਗਤ ਰਾਹੀਂ ਯੋਜਨਾਬੱਧ ਢੰਗ ਨਾਲ ਕਢਵਾਏ ਗਏ ਸਨ। ਇਸ ਰਕਮ ਨੂੰ ਫਿਰ ਵੱਖ-ਵੱਖ ਬੈਂਕਾਂ ਵਿੱਚ ਟ੍ਰਾਂਸਫਰ ਕਰ ਦਿੱਤਾ ਗਿਆ ਸੀ। ਜਾਂਚ ਏਜੰਸੀ ਦੇ ਅਨੁਸਾਰ, ਉਨ੍ਹਾਂ ਨੇ ਕਥਿਤ ਤੌਰ 'ਤੇ ਸਰਕਾਰੀ ਫੰਡਾਂ ਨੂੰ ਗਬਨ ਕਰਨ ਦੀ ਸਾਜ਼ਿਸ਼ ਰਚੀ ਸੀ। ਇਸ ਮਾਮਲੇ ਨੂੰ ਲੈ ਕੇ ਹੋਰ ਕੀ ਖੁਲਾਸੇ ਹੋਣਗੇ ਫਿਲਹਾਲ ਇਸ ਬਾਰੇ ਤਾਂ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਇਸ ਗਿਰਫਤਾਰੀ ਨੂੰ ਲੈ ਕੇ ਪ੍ਰਸ਼ਾਸਨਿਕ ਅਤੇ ਰਾਜਨੀਤੀ ਹਲਕਿਆਂ ਵਿੱਚ ਵੱਡੇ ਪੱਧਰ 'ਤੇ ਹਲਚਲ ਮੱਚੀ ਹੋਈ ਹੈ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News