ਕੌਮੀ ਸ਼ਹੀਦ ਭਾਈ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਦੀ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ...

ਕੌਮੀ  ਸ਼ਹੀਦ  ਭਾਈ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ  'ਚ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਦੀ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਹੋਈ ਮੀਟਿੰਗ...

ਗ੍ਰਹਿ ਸਕੱਤਰ, ਕਮਿਸ਼ਨਰ, ਡੀਆਈਜੀ, ਡਿਪਟੀ ਕਮਿਸ਼ਨਰ ਮਾਨਸਾ, ਐਸਐਸਪੀ ਸਮੇਤ ਹੋਏ ਅਧਿਕਾਰੀ ਸ਼ਾਮਿਲ...
ਚੰਡੀਗੜ੍ਹ/ਮਾਨਸਾ 19 ਅਕਤੂਬਰ (ਮੰਗਤ ਸਿੰਘ ਸੈਦਪੁਰ / ਬਿੰਦਰ ਸਿੰਘ ਖੁੱਡੀ ਕਲਾਂ ) : ਪੰਜਾਬ ਸਰਕਾਰ ਵੱਲੋਂ ਤਿੰਨ ਔਰਤ ਅਧਿਕਾਰੀਆਂ ਦੀ ਬਣਾਈ ਕਮੇਟੀ ਦੀ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਪਲੇਠੀ ਮੀਟਿੰਗ ਵਿੱਚ ਗ੍ਰਹਿ ਸਕੱਤਰ ਅਪਨੀਤ ਰਿਆਤ, ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਅਤੇ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਸਮੇਤ ਹੋਰ ਅਧਿਕਾਰੀ ਸ਼ਾਮਲ ਹੋਏ। ਹਾਲਾਂਕਿ ਇਹ ਮੀਟਿੰਗ ਕਿਸੇ ਸਿੱਟੇ ਤੇ ਨਹੀਂ ਪੁੱਜ ਸਕੀ।.. ਵਾਰਦਾਤ ਤੋਂ ਬਾਅਦ ਬਣੀ ਐਕਸ਼ਨ ਕਮੇਟੀ ਸੰਘਰਸ਼ ਲਗਾਤਾਰ ਚੱਲ ਰਿਹਾ ਹੈ ਪਰ ਸਰਕਾਰ ਅਤੇ ਜਨਤਕ ਧਿਰਾਂ ਵਿਚਕਾਰ ਗੱਲਬਾਤ ਲਈ ਕੋਈ ਰਾਹ ਨਹੀਂ ਪੱਧਰਾ ਹੋਇਆ ਸੀ। ਪੰਜਾਬ ਸਰਕਾਰ ਨੇ ਤਿੰਨ ਔਰਤ ਅਧਿਕਾਰੀਆਂ ਦੀ ਇਸ ਮਸਲੇ ਨੂੰ ਹੱਲ ਕਰਨ ਲਈ ਡਿਊਟੀ ਲਾਈ ਸੀ ਜਿਸ ਤਹਿਤ ਅੱਜ ਇੱਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ ਸੀ। ਫਿਲਹਾਲ ਪ੍ਰਸ਼ਾਸਨ ਤਰਫੋਂ ਕਿਸੇ ਕਿਸਮ ਦਾ ਕੋਈ ਪੱਖ ਨਹੀਂ ਰੱਖਿਆ ਗਿਆ ਪਰ ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਆਪਣਾ ਪ੍ਰੈਸ ਬਿਆਨ ਜਾਰੀ ਕੀਤਾ ਹੈ।। ਅੱਜ ਦੀ ਮੀਟਿੰਗ ਤੋਂ ਬਾਅਦ ਜਾਰੀ ਪ੍ਰੈਸ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਗਰੋਂ ਇਨਸਾਫ਼ ਲਈ ਚੱਲ ਰਹੇ ਸੰਘਰਸ਼ ਦੌਰਾਨ ਉਸ ਦੇ ਪਿਤਾ ਭੀਮ ਸਿੰਘ ਫੌਜੀ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਜੰਗ ਰੁਕਣ ਨਹੀਂ ਦਿੱਤੀ ਜਾਵੇਗੀ।...ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, ‘‘ਮੇਰੀ ਧੀ, ਮੇਰੀ ਨੂੰਹ ਰਾਣੀ ਮਨਪ੍ਰੀਤ ਕੌਰ ਹੁਣ ਮੇਰਾ ਪੁੱਤ ਪਰਵਿੰਦਰ ਸਿੰਘ ਝੋਟਾ ਬਣ ਕੇ ਨਸ਼ਿਆਂ ਖ਼ਿਲਾਫ਼ ਜੰਗ ਲੜੇਗੀ।’’ ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਪੰਜਾਬ ਭਰ ਵਿੱਚ ਜਾਰੀ ਰੱਖਿਆ ਜਾਵੇਗਾ।ਐਕਸ਼ਨ ਕਮੇਟੀ ਦੀ ਅੱਜ ਉੱਚ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਪਰਿਵਾਰ ਅਤੇ ਐਕਸ਼ਨ ਕਮੇਟੀ ਨੇ ਨਸ਼ਿਆਂ ਦੀ ਵਿਕਰੀ, ਪੁਲੀਸ ਦੀ ਕਾਰਗੁਜ਼ਾਰੀ ਅਤੇ ਇਨਸਾਫ਼ ਦੇ ਮੁੱਦੇ ਉਠਾਏ।ਮੀਟਿੰਗ ਦੌਰਾਨ ਗ੍ਰਹਿ ਸਕੱਤਰ ਅਪਨੀਤ ਰਿਆਤ ਵੱਲੋਂ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸ਼ਹਾਦਤ ਵਜੋਂ ਸਵੀਕਾਰ ਕਰਨ ਦੀ ਗੱਲ ਸਾਹਮਣੇ ਆਈ। ਇਸ ਦੌਰਾਨ ਜਦੋਂ ਪੁਲੀਸ ਦੀ ਚੁਸਤੀ ਦਾ ਜ਼ਿਕਰ ਹੋਇਆ ਤਾਂ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ ਰੋਹ ਵਿੱਚ ਆ ਗਏ। ਉਨ੍ਹਾਂ ਕਿਹਾ, ‘‘ਇਹ ਪੁਲੀਸ ਦੀ ਚੁਸਤੀ ਨਹੀਂ, ਸੁਸਤੀ ਹੈ।’’ ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੁਲੀਸ ਇੰਨੀ ਚੁਸਤ ਸੀ ਤਾਂ ਉਨ੍ਹਾਂ ਦੇ ਪੁੱਤਰ ਦੀ ਜਾਨ ਕਿਉਂ ਨਹੀਂ ਬਚਾਈ ਜਾ ਸਕੀ।ਆਪਣੇ ਦੋ ਮਾਸੂਮ ਬੱਚਿਆਂ ਦੇ ਭਵਿੱਖ ਦੀ ਗੱਲ ਕਰਦਿਆਂ ਮਨਪ੍ਰੀਤ ਕੌਰ ਭਾਵੁਕ ਹੋ ਗਈ। ਉਨ੍ਹਾਂ ਕਿਹਾ, ‘‘ਸਾਡੇ ’ਤੇ ਕੀ ਗੁਜ਼ਰ ਰਹੀ ਹੈ, ਇਹ ਸਿਰਫ਼ ਅਸੀਂ ਹੀ ਜਾਣਦੇ ਹਾਂ। ਸਾਡੇ ਦੋਵੇਂ ਮਾਸੂਮ ਬੱਚਿਆਂ ਦਾ ਹੁਣ ਕੀ ਬਣੇਗਾ?’’ ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਵਾਜ਼ ਉਠਾਈ ਸੀ।ਪਰਿਵਾਰ ਨੇ ਰੋਸ ਪ੍ਰਗਟਾਇਆ ਕਿ ਘਟਨਾ ਨੂੰ ਸੱਤ ਦਿਨ ਬੀਤਣ ਦੇ ਬਾਵਜੂਦ ਪੰਜਾਬ ਸਰਕਾਰ ਉੱਤੇ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਸਿਰਫ਼ ਭਰੋਸਿਆਂ ਨਾਲ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲ ਸਕਦਾ, ਸਗੋਂ ਠੋਸ ਕਾਰਵਾਈ ਦੀ ਲੋੜ ਹੈ।ਭੀਮ ਸਿੰਘ ਫੌਜੀ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਭਾਵੇਂ ਸਰੀਰਕ ਤੌਰ ’ਤੇ ਉਨ੍ਹਾਂ ਤੋਂ ਵਿਛੜ ਗਿਆ ਹੈ, ਪਰ ਉਸ ਵੱਲੋਂ ਸ਼ੁਰੂ ਕੀਤੀ ਲੜਾਈ ਨੂੰ ਅੱਗੇ ਤੋਰਨ ਲਈ ਉਨ੍ਹਾਂ ਦੀ ਨੂੰਹ ਮਨਪ੍ਰੀਤ ਕੌਰ ਮੈਦਾਨ ਵਿੱਚ ਡਟੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਸੰਘਰਸ਼ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਜਾਰੀ ਰਹੇਗਾ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.