ਪਰਵਿੰਦਰ ਸਿੰਘ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ- ਹੜਤਾਲ ਜਾਰੀ

ਪਰਵਿੰਦਰ ਸਿੰਘ ਝੋਟੇ ਦਾ PGI 'ਚ ਹੋਇਆ ਪੋਸਟਮਾਰਟਮ, ਪਿਤਾ ਭੀਮ ਸਿੰਘ ਦੀ ਭੁੱਖ- ਹੜਤਾਲ ਜਾਰੀ

ਚੰਡੀਗੜ੍ਹ/ਮਾਨਸਾ , ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰ - ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਚੰਡੀਗੜ੍ਹ ਦੇ ਪੀ. ਜੀ. ਆਈ. ਵਿਖੇ ਅੱਜ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਅਗਲੇ ਦਿਨ ਮਤਲਬ ਕਿ ਭਲਕੇ ਐਤਵਾਰ ਨੂੰ ਸੌਂਪਣ ਦੀ ਇਜਾਜ਼ਤ ਦਿੱਤੀ ਗਈ ਹੈ। ਝੋਟੇ ਦੀ ਮ੍ਰਿਤਕ ਦੇਹ ਦੇ ਮਾਨਸਾ ਪੁੱਜਣ 'ਤੇ ਭਲਕੇ ਅੰਤਿਮ ਸਸਕਾਰ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਵਲੋਂ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭੁੱਖ-ਹੜਤਾਲ ਜਾਰੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਐੱਸ. ਐੱਸ. ਪੀ. ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਹ ਭੁੱਖ-ਹੜਤਾਲ ਖ਼ਤਮ ਨਹੀਂ ਕਰਨਗੇ। ਦੱਸ ਦੇਈਏੇ ਕਿ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਰਾਤ ਹੀ ਪੀ. ਜੀ. ਆਈ. ਵਿਖੇ ਲਿਆਂਦਾ ਗਿਆ ਸੀ ਪਰ ਲਗਾਤਾਰ ਕਈ ਦਿਨਾਂ ਤੱਕ ਫਰੀਜ਼ਰ 'ਚ ਰੱਖਣ ਕਾਰਨ ਮ੍ਰਿਤਕ ਦੇਹ ਦਾ ਤਾਪਮਾਨ ਆਮ ਨਹੀਂ ਹੋ ਰਿਹਾ ਸੀ, ਜਿਸ ਕਾਰਨ ਡਾਕਟਰਾਂ ਨੂੰ ਪੋਸਟਮਾਰਟਮ ਕਰਨ 'ਚ ਦਿੱਕਤ ਆ ਰਹੀ ਸੀ।

ਡਾਕਟਰਾਂ ਵਲੋਂ ਸ਼ੁੱਕਰਵਾਰ ਤੋਂ ਲੈ ਕੇ ਹੁਣ ਤੱਕ ਲਗਾਤਾਰ ਝੋਟੇ ਦੀ ਮ੍ਰਿਤਕ ਦੇਹ ਦਾ ਤਾਪਮਾਨ ਚੈੱਕ ਕੀਤਾ ਜਾ ਰਿਹਾ ਸੀ ਅਤੇ ਅੱਜ ਜਿਵੇਂ ਹੀ ਤਾਪਮਾਨ ਆਮ ਹੋਇਆ, ਡਾਕਟਰਾਂ ਦੇ ਪੈਨਲ ਵਲੋਂ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਬੀਤੀ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟੇ ਦਾ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਲੋਂ ਲਗਾਤਾਰ ਇਨਸਾਫ਼ ਦੀ ਮੰਗ ਦੇ ਨਾਲ-ਨਾਲ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.