Nazrana Times

ਪੰਜਾਬੀ

ਨਰਾਇਣਗੜ੍ਹ ਤੋਂ ਈ.ਟੀ.ਓ. ਦੀ ਅਗਵਾਈ ਵਿੱਚ ਸਰਪੰਚ ਹਰਜੀਤ ਕੌਰ ਵੱਲੋਂ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਵਾਲੀ ਬੱਸ ਰਵਾਨਾ

17 Oct, 2026 12:39 PM

ਟਾਂਗਰਾ:- ਸੁਰਜੀਤ ਸਿੰਘ ਖਾਲਸਾ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਯੋਗ ਅਗਵਾਈ ਹੇਠ ਅੱਜ ਪਿੰਡ ਨਰਾਇਣਗੜ੍ਹ ਤੋਂ ਸ਼ਰਧਾਲੂਆਂ ਦੀ ਇੱਕ ਵਿਸ਼ੇਸ਼ ਧਾਰਮਿਕ (ਤੀਰਥ ਯਾਤਰਾ) ਬੱਸ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਿੱਚ ਬਹੁਤ ਹੀ ਖੁਸ਼ੀ ਅਤੇ ਧਾਰਮਿਕ ਮਾਹੌਲ ਦੇਖਣ ਨੂੰ ਮਿਲਿਆ, ਜਿੱਥੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।ਇਸ ਤੀਰਥ ਯਾਤਰਾ ਵਾਲੀ ਬੱਸ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਵਿਸ਼ੇਸ਼ ਸਹਿਯੋਗ ਸਦਕਾ, ਪਿੰਡ ਦੀ ਸਰਪੰਚ ਹਰਜੀਤ ਕੌਰ ਅਤੇ ਸੁਖਵਿੰਦਰ ਸਿੰਘ ਵੱਲੋਂ ਸਾਂਝੇ ਤੌਰ 'ਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਪੰਚਾਇਤ ਮੈਂਬਰਾਂ ਵਿੱਚ ਗੁਰਪਾਲ ਸਿੰਘ, ਹਰਦੀਪ ਸਿੰਘ, ਅਮੋਲਕਜੀਤ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਸਰਬਜੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਬਲਜਿੰਦਰ, ਇੰਦਰਜੀਤ ਸਿੰਘ, ਜਸਮੇਲ ਸਿੰਘ ਅਤੇ ਬਚਿੱਤਰ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਆਗੂਆਂ ਨੇ ਯਾਤਰੀਆਂ ਨੂੰ ਸਫ਼ਲ ਅਤੇ ਮੰਗਲਮਈ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Latest News