Nazrana Times

ਪੰਜਾਬੀ

ਪੰਡੋਰੀ ਸਿੱਧਵਾਂ ਦੇ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਪੰਜਾਬ ਦੀ ਜਨਤਾ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਖੁਸ਼- ਹਰਜੀਤ ਸੰਧੂ

28 Jul, 2025 02:04 AM

 ਰਾਕੇਸ਼ ਨਈਅਰ ਚੋਹਲਾ ਤਰਨਤਾਰਨ,27 ਜੁਲਾਈ

 ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੰਡੋਰੀ ਸਿੱਧਵਾਂ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਚਾਇਤ ਮੈਂਬਰ ਸਮੇਤ ਸੈਂਕੜੇ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।ਸ਼ਾਮਲ ਹੋਣ ਵਾਲਿਆਂ ਵਿੱਚ ਪੰਚਾਇਤ ਮੈਂਬਰ ਪ੍ਰਭਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਹਰਜੀਤ ਸਿੰਘ, ਸਾਬਕਾ ਪੰਚਾਇਤ ਮੈਂਬਰ ਪ੍ਰਭਜੀਤ ਸਿੰਘ ਸਮੇਤ ਮੋਹਤਬਰ ਲੋਕ ਜਿੰਨਾਂ ਵਿੱਚ ਕਨਵਰਦੀਪ ਸਿੰਘ,ਪਰਮਿੰਦਰ ਸਿੰਘ,ਰਣਜੀਤ ਸਿੰਘ,ਜਸਵਿੰਦਰ ਸਿੰਘ ਜੱਸਾ,ਹਰਜੀਤ ਸਿੰਘ,ਹਰਮਨ ਸਿੰਘ,ਬਚਿੱਤਰ ਸਿੰਘ,ਗੁਰਪ੍ਰੀਤ ਸਿੰਘ ਆਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵੱਲੋਂ ਪਾਰਟੀ ਚਿੰਨ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ 'ਤੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪੰਜਾਬ ਦੇ ਹਲਾਤਾਂ 'ਤੇ ਵਿਸਥਾਰ ਨਾਲ ਗੱਲ ਕੀਤੀ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਪੰਜਾਬ ਦੀ ਸੱਤਾ 'ਤੇ ਆਈ ਆਮ ਆਦਮੀ ਪਾਰਟੀ ਤੋਂ ਇਲਾਵਾ ਪਿਛਲੀਆਂ ਸਿਆਸੀ ਪਾਰਟੀ ਕਾਂਗਰਸ,ਅਕਾਲੀ ਦਲ ਵੱਲੋਂ ਕੀਤੀ ਜਾਂਦੀ ਰਹੀ ਗੰਦੀ ਸਿਆਸਤ ਤੋਂ ਜਾਣੂ ਕਰਵਾਇਆ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਆਪਣੀ ਕੁਰਸੀ ਖਾਤਰ ਇਨਾਂ ਸਿਆਸੀ ਲੋਕਾਂ ਨੇ ਪੰਜਾਬ ਨੂੰ ਬੁਰੀ ਤਰਾਂ ਪਛਾੜ ਦਿੱਤਾ ਹੈ ਅਤੇ ਕਰਜੇ ਦੇ ਬੋਝ ਹੇਠ ਦਬਾ ਕੇ ਆਪਣੇ ਅਰਬਾਂ ਖਰਬਾਂ ਦੇ ਕਾਰੋਬਾਰ ਖੜੇ ਕਰਕੇ ਲੋਕਾਂ ਦੀ ਆਰਥਿਕ ਸਥਿਤੀ ਅਤੇ ਹੋਂਦ ਨੂੰ ਖਤਰੇ ਵਿੱਚ ਪਾ ਦਿੱਤਾ ਹੈ।ਇਸ ਮੌਕੇ 'ਤੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਿਸ ਦਿਨ ਪੰਜਾਬ ਦੇ ਲੋਕ ਦੁਬਾਰਾ ਰੰਗਲਾ ਪੰਜਾਬ ਨੂੰ ਦੇਖਣਗੇ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਪੰਜਾਬ ਦੇ ਹਲਾਤਾਂ ਨੂੰ ਸਹੀ ਕਰਨ ਦਾ ਜੋ ਸੁਪਨਾ ਲਿਆ ਹੈ ਉਹ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ।


ਉਨਾਂ ਕਿਹਾ ਕਿ ਜਿਵੇਂ ਪਿੰਡ ਪੰਡੋਰੀ ਸਿਧਵਾਂ ਵਿੱਚ ਮੌਜੂਦਾ ਪੰਚਾਇਤ ਮੈਂਬਰ ਅਤੇ ਸਾਬਕਾ ਪੰਚਾਇਤ ਮੈਂਬਰਾਂ ਸਮੇਤ ਸੈਂਕੜੇ ਲੋਕਾਂ ਨੇ ਭਾਜਪਾ ਦੀਆਂ ਨੀਤੀਆਂ ਤੋਂ ਖੁਸ਼ ਅਤੇ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਆ ਕੇ ਲੋਕਾਂ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ।ਇਸੇ ਤਰ੍ਹਾਂ ਤਰਨਤਾਰਨ ਜ਼ਿਲ੍ਹੇ ਦੇ ਬਾਕੀ ਪਿੰਡਾਂ ਵਿੱਚ ਵੀ ਭਾਜਪਾ ਦਾ ਬੋਲਬਾਲਾ ਹੋ ਰਿਹਾ ਹੈ ਅਤੇ ਇਵੇਂ ਹੀ ਸਾਰਾ ਪੰਜਾਬ ਭਾਜਪਾ ਨੂੰ ਸੱਤਾ 'ਤੇ ਬਿਠਾਉਣ ਲਈ ਉਤਾਵਲਾ ਹੈ।ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਆਈਆਂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਸੁਰੱਖਿਆ ਦੇਣ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਤਾਂ ਹੀ ਹੁਣ ਲੋਕ ਇਨ੍ਹਾਂ ਰਵਾਇਤੀ ਪਾਰਟੀਆਂ ਦੀਆਂ ਚਾਲਾਂ ਵਿੱਚ ਆਉਣ ਵਾਲੇ ਨਹੀਂ ਹਨ ਅਤੇ ਰਾਸ਼ਟਰ ਦੀ ਸੁਰੱਖਿਆ ਕਰਨ ਵਾਲੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ ਦੇਣ ਲਈ ਪੰਜਾਬ ਦੇ ਲੋਕ ਆਪਣਾ ਮਨ ਬਣਾ ਕੇ ਬੈਠੇ ਹਨ ਤੇ ਸਮੇਂ ਦੀ ਉਡੀਕ ਕਰ ਰਹੇ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਐਸਸੀ ਮੋਰਚਾ ਜਿਲਾ ਪ੍ਰਧਾਨ ਅਵਤਾਰ ਸਿੰਘ ਬੰਟੀ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ,ਮਾਸਟਰ ਬਲਦੇਵ ਸਿੰਘ ਮੰਡ,ਬਲਜਿੰਦਰ ਸਿੰਘ ਚੀਮਾ,ਬਲਧੀਰ ਸਿੰਘ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।

Posted By: TAJEEMNOOR KAUR

Latest News

Loading…
Loading the web debug toolbar…
Attempt #