Nazrana Times

ਪੰਜਾਬੀ

ਤਰਨ ਤਾਰਨ ਵਿਖੇ ਭਾਜਪਾ ਦਫ਼ਤਰ ’ਤੇ ਹਮਲਾ ਨਿੰਦਾਯੋਗ—ਤਰੁਣ ਜੋਸ਼ੀ

11 May, 2026 08:53 PM

ਰਾਕੇਸ਼ ਨਈਅਰ ਚੋਹਲਾ 
ਤਰਨ ਤਾਰਨ,11 ਮਈ
ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਉਪਰ ਕੁਝ ਹਮਲਾਵਰਾਂ ਵਲੋਂ ਭੰਨਤੋੜ ਕਰਨ ਤੋਂ ਇਲਾਵਾ ਵਰਕਰਾਂ ਨਾਲ ਧੱਕਾਮੁੱਕੀ ਕਰਨਾ ਬਹੁਤ ਹੀ ਮੰਦਭਾਗਾ ਅਤੇ ਨਿੰਦਾਯੋਗ ਕਾਰਵਾਈ ਹੈ,ਜਿਸ ਨੂੰ ਭਾਜਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਯੁਵਾ ਵਿੰਗ ਦੇ ਸਕੱਤਰ ਤਰੁਣ ਜੋਸ਼ੀ ਨੇ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਦਿਨੋਂ ਦਿਨ ਗ੍ਰਾਫ ਵੱਧ ਰਿਹਾ ਹੈ ਪਰ ਕੁਝ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਅਤੇ ਉਹ ਆਪਣੀਆਂ ਕੋਝੀਆਂ ਹਰਕਤਾਂ ’ਤੇ ਉਤਰ ਆਏ ਹਨ ਅਤੇ ਭਾਜਪਾ ਦਫਤਰਾਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ।ਉਨ੍ਹਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਪਾਸੋਂ ਮੰਗ ਕੀਤੀ ਕਿ ਭਾਜਪਾ ਦਫਤਰ ਵਿਚ ਭੰਨਤੋੜ ਕਰਨ ਅਤੇ ਵਰਕਰਾਂ ਨਾਲ ਹੱਥੋਪਾਈ ਕਰਨ ਵਾਲੇ ਹਮਲਾਵਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਭਾਜਪਾ ਆਗੂਆਂ ਅਤੇ ਵਰਕਰਾਂ ਦੀ ਸੁਰੱਖਿਆ ਵਧਾਈ ਜਾਵੇ।

Posted By: GURBHEJ SINGH ANANDPURI

Latest News