ਜਥੇਦਾਰ ਹਰਭੇਜ ਸਿੰਘ ਦੇ ਅਕਾਲ ਚਲਾਣੇ ਨਾਲ਼ ਬ੍ਰਹਮਪੁਰਾ ਪਰਿਵਾਰ ਤੇ ਅਕਾਲੀ ਦਲ ਨੂੰ ਵੱਡਾ ਘਾਟਾ

ਜਥੇਦਾਰ ਹਰਭੇਜ ਸਿੰਘ ਦੇ ਅਕਾਲ ਚਲਾਣੇ ਨਾਲ਼ ਬ੍ਰਹਮਪੁਰਾ ਪਰਿਵਾਰ ਤੇ ਅਕਾਲੀ ਦਲ ਨੂੰ ਵੱਡਾ ਘਾਟਾ

ਅਕਾਲੀ ਵਰਕਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,25 ਮਾਰਚ

ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਦੇ ਪਿੰਡ ਕੱਲ੍ਹਾ ਤੋਂ ਗੁਰੂ ਘਰ ਦੇ ਸੇਵਕ, ਧਾਰਮਿਕ,ਰਾਜਨੀਤਿਕ ਤੇ ਸੇਵਾ ਦੀ ਬਿਰਤੀ ਰੱਖਣ ਵਾਲੇ ਅਤੇ ਸਾਬਕਾ ਮੰਤਰੀ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਨਜ਼ਦੀਕੀ ਸਾਥੀ ਸਾਬਕਾ ਸਰਪੰਚ ਜਥੇਦਾਰ ਬਾਬਾ ਹਰਭੇਜ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ,ਜਿਸ ਤੋਂ ਬਾਅਦ ਉਹਨਾਂ ਦੇ ਅੰਤਿਮ ਸੰਸਕਾਰ ਮੌਕੇ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਵੱਲੋਂ ਹਾਜ਼ਰੀ ਭਰੀ ਗਈ।ਇਸ ਮੌਕੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ,ਦਲਬੀਰ ਸਿੰਘ ਜਹਾਂਗੀਰ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਹਰਭੇਜ ਸਿੰਘ ਜੀ ਸਵਰਗਵਾਸੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਟੱਲ ਤੇ ਵਫ਼ਾਦਾਰ ਸਾਥੀ ਸਨ,ਜੋ ਹਰ ਸਮੇਂ ਪਾਰਟੀ ਦੇ ਨਾਲ ਡੱਟ ਕੇ ਖੜ੍ਹੇ ਰਹੇ।ਉਹਨਾਂ ਦੇ ਅਕਾਲ ਚਲਾਣੇ ਨਾਲ ਨਾ ਸਿਰਫ਼ ਬ੍ਰਹਮਪੁਰਾ ਪਰਿਵਾਰ ਨੂੰ,ਸਗੋਂ ਸ਼੍ਰੋਮਣੀ ਅਕਾਲੀ ਦਲ ਅਤੇ ਸਮੂਹ ਇਲਾਕੇ ਨੂੰ ਇੱਕ ਅਪੂਰਣਯੋਗ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਹਰਭੇਜ ਸਿੰਘ ਜੀ ਧਾਰਮਿਕ ਸੋਚ ਅਤੇ ਸੇਵਾ ਭਾਵਨਾ ਵਾਲੀ ਸ਼ਖ਼ਸੀਅਤ ਸਨ,ਜਿਨ੍ਹਾਂ ਨੇ ਰਾਜਨੀਤਿਕ ਤੌਰ ‘ਤੇ ਵੀ ਬ੍ਰਹਮਪੁਰਾ ਪਰਿਵਾਰ ਦਾ ਹਮੇਸ਼ਾ ਸਾਥ ਦਿੱਤਾ।ਇਸ ਮੌਕੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਅਤੇ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਜਥੇਦਾਰ ਹਰਭੇਜ ਸਿੰਘ ਜੀ ਨੇ ਆਪਣੀ ਪੂਰੀ ਜ਼ਿੰਦਗੀ ਲੋਕ ਸੇਵਾ, ਨਿਭਾਵ ਅਤੇ ਧਾਰਮਿਕ ਮੁੱਲਾਂ ਨਾਲ ਬਿਤਾਈ।ਉਹ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਸਨ ਅਤੇ ਉਨ੍ਹਾਂ ਦੀ ਸਾਦਗੀ,ਸਮਰਪਣ ਅਤੇ ਲੋਕਾਂ ਨਾਲ ਜੁੜਾਅ ਹਮੇਸ਼ਾਂ ਯਾਦ ਕੀਤਾ ਜਾਵੇਗਾ।
ਇਸ ਮੌਕੇ ਸਤਨਾਮ ਸਿੰਘ ਕੱਲ੍ਹਾ, ਸਰਬਜੀਤ ਸਿੰਘ ਪ੍ਰਧਾਨ ਬਾਣੀਆ ਸਮੇਤ ਹੋਰ ਅਕਾਲੀ ਵਰਕਰ ਵੀ ਮੌਜੂਦ ਸਨ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.