ਪੰਜਾਬ ਸਰਕਾਰ ਵੱਲੋਂ ਪੈਨਸ਼ਨ ਲਾਭਪਾਤਰੀਆਂ ਨੂੰ ਹਰ ਮਹੀਨੇ ਕੀਤਾ ਜਾ ਰਿਹਾ ਹੈ ਖੱਜਲ ਖੁਆਰ - ਸਰਪੰਚ ਸ਼ੇਰ ਸਿੰਘ
- ਰਾਜਨੀਤੀ
- 30 Aug, 2025 12:39 PM (Asia/Kolkata)
ਸਮੇਂ ਸਿਰ ਨਹੀਂ ਪਾਈ ਜਾ ਰਹੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਦੀ ਰਕਮ-ਸਰਪੰਚ
ਤਰਨ ਤਾਰਨ ਗੁਰਮੀਤ ਸਿੰਘ ਵਲਟੋਹਾਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਸ਼ੇਰ ਸਿੰਘ ਮੋਦਾ ਨੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਬਜਟ ਪੂਰੀ ਤਰ੍ਹਾਂ ਹਿੱਲਿਆ ਹੋਇਆ ਹੈ, ਜਿਸ ਕਾਰਨ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਅਤੇ ਅੰਗਹੀਣ ਪੈਨਸ਼ਨ ਲਈ ਲਾਭਪਾਤਰੀਆਂ ਨੂੰ ਹਰ ਮਹੀਨੇ ਖਜਲ-ਖਵਾਰ ਹੋਣਾ ਪੈ ਰਿਹਾ ਹੈ। ਸ਼ੇਰ ਸਿੰਘ ਮੋਦਾ ਨੇ ਕਿਹਾ ਕਿ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਸਕੀਮਾਂ ਦੀ ਅਦਾਇਗੀ ਵਿੱਚ ਦੇਰੀ ਅਤੇ ਅਣਗਹਿਲੀ ਕਾਰਨ ਸੂਬੇ ਦੇ ਬਜ਼ੁਰਗ, ਵਿਧਵਾਵਾਂ ਅਤੇ ਅੰਗਹੀਣ ਵਿਅਕਤੀਆਂ ਨੂੰ ਆਰਥਿਕ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੈਨਸ਼ਨਾਂ ਦੀ ਰਕਮ ਸਮੇਂ ਸਿਰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਨਹੀਂ ਪਹੁੰਚਦੀ, ਜਿਸ ਕਾਰਨ ਉਨ੍ਹਾਂ ਨੂੰ ਦਰ-ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆਂ ਹਨ। "ਇਹ ਸਰਕਾਰ ਦੀ ਅਯੋਗਤਾ ਅਤੇ ਬੇਪਰਵਾਹੀ ਨੂੰ ਸਪੱਸ਼ਟ ਕਰਦਾ ਹੈ। ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ।
Leave a Reply