Nazrana Times

ਪੰਜਾਬੀ

ਐਂਟੀ ਕੁੱਰਪਸ਼ਨ ਸੁਸਾਇਟੀ ਪੰਜਾਬ ਵੱਲੋਂ ਜਲਦ ਸ਼ੁਰੂ ਕੀਤੀ ਜਾਵੇਗੀ 'ਮਾਨ ਸਨਮਾਨ' ਮੁਹਿੰਮ-ਬੀ.ਐਸ ਸਾਹਿਲ

01 Aug, 2026 11:32 PM

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,1 ਅਗਸਤ
ਐਂਟੀ ਕੁੱਰਪਸ਼ਨ ਸੁਸਾਇਟੀ (ਰਜਿ:) ਪੰਜਾਬ ਵੱਲੋਂ ਬਹੁਤ ਜਲਦ 'ਮਾਨ ਸਨਮਾਨ' ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਇਸ ਮੁਹਿੰਮ ਤਹਿਤ ਸਮਾਜ ਸੇਵਾ,ਮਨੁੱਖਤਾ ਦੀ ਭਲਾਈ ਅਤੇ ਲੋਕ ਹਿੱਤ ਲਈ ਨਿਸ਼ਕਾਮ ਸੇਵਾਵਾਂ ਨਿਭਾ ਰਹੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਂਟੀ ਕੁੱਰਪਸ਼ਨ ਸੁਸਾਇਟੀ (ਰਜਿ:) ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ (ਬੀ.ਐਸ ਸਾਹਿਲ)ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਸਮਾਜ ਸੇਵੀਆਂ,ਅਧਿਆਪਕਾਂ,ਡਾਕਟਰਾਂ, ਪੱਤਰਕਾਰਾਂ ,ਨੌਜਵਾਨਾਂ ਅਤੇ ਹਰ ਉਸ ਵਿਅਕਤੀ ਦਾ ਮਾਨ-ਸਨਮਾਨ ਕੀਤਾ ਜਾਵੇਗਾ, ਜੋ ਸਮਾਜ ਅਤੇ ਲੋਕਾਂ ਦੀ ਭਲਾਈ ਲਈ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਮਾਜ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਬਣਦਾ ਮਾਣ-ਸਨਮਾਨ ਦੇਣਾ ਸੰਸਥਾ ਦਾ ਫ਼ਰਜ਼ ਹੈ।ਇਸ ਮੁਹਿੰਮ ਦਾ ਉਦੇਸ਼ ਸਮਾਜ ਵਿੱਚ ਸੇਵਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਚੰਗੇ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਹੋਰ ਪ੍ਰੇਰਿਤ ਕਰਨਾ ਹੈ।

Posted By: GURBHEJ SINGH ANANDPURI

Latest News