Nazrana Times

ਪੰਜਾਬੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭਾਈ ਹਰਜੀਤ ਸਿੰਘ ਜੀ ਨੇ ਨਿਭਾਈ ਗੁਰਬਾਣੀ ਕਥਾ-ਵਿਚਾਰ ਦੀ ਸੇਵਾ

27 Jun, 2026 11:52 PM

ਸ੍ਰੀ ਅਨੰਦਪੁਰ ਸਾਹਿਬ, 27 ਜੂਨ 2026 , ਮੰਗਤ ਸਿੰਘ ਸੈਦਪੁਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਯੋਜਿਤ ਦੀਵਾਨ ਦੌਰਾਨ ਪ੍ਰਸਿੱਧ ਗੁਰਬਾਣੀ ਕਥਾਵਾਚਕ ਭਾਈ ਹਰਜੀਤ ਸਿੰਘ ਜੀ ਨੇ ਗੁਰਬਾਣੀ ਕਥਾ-ਵਿਚਾਰ ਦੀ ਸੇਵਾ ਨਿਭਾਈ।ਇਸ ਮੌਕੇ ਭਾਈ ਹਰਜੀਤ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਉਪਦੇਸ਼ਾਂ ਦੀ ਵਿਆਖਿਆ ਕਰਦਿਆਂ ਸੰਗਤਾਂ ਨੂੰ ਨਾਮ ਸਿਮਰਨ, ਗੁਰਮਤਿ ਜੀਵਨ, ਸੱਚੀ ਕਰਣੀ ਅਤੇ ਆਤਮਕ ਉੱਨਤੀ ਦਾ ਸੰਦੇਸ਼ ਦਿੱਤਾ। ਕਥਾ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤਾਂ ਨੇ ਗੁਰਬਾਣੀ ਦੇ ਰਸ ਦਾ ਆਨੰਦ ਮਾਣਿਆ।ਕਥਾ ਸੇਵਾ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਦੇ ਸਹਿਯੋਗ ਅਤੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਜੀ ਵੱਲੋਂ ਭਾਈ ਹਰਜੀਤ ਸਿੰਘ ਜੀ ਨੂੰ ਸਿਰੋਪਾਓ ਬਖ਼ਸ਼ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਈ ਹਰਜੀਤ ਸਿੰਘ ਜੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਸਿੰਘ ਸਾਹਿਬ, ਹੈੱਡ ਗ੍ਰੰਥੀ ਸਾਹਿਬ ਅਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਆਖਿਆ ਕਿ ਗੁਰੂ ਘਰ ਵਿੱਚ ਗੁਰਬਾਣੀ ਕਥਾ ਦੀ ਸੇਵਾ ਦਾ ਮੌਕਾ ਮਿਲਣਾ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸਤਿਗੁਰੂ ਭਵਿੱਖ ਵਿੱਚ ਵੀ ਗੁਰਬਾਣੀ ਪ੍ਰਚਾਰ ਦੀ ਸੇਵਾ ਨਿਮਰਤਾ ਨਾਲ ਨਿਭਾਉਣ ਦੀ ਸਮਰੱਥਾ ਬਖਸ਼ਣ

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News