6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਜਾਂਚ ਲਈ 5 ਅਕਤੂਬਰ ਨੂੰ ਮਜੀਠੀਆ ਅਤੇ ਭੋਲੇ ਨੂੰ ਸਾਹਮਣੇ ਬਿਠਾ ਕੇ ਪੁੱਛਗਿੱਛ ਲਈ ਸੰਮਨ ਹੋਏ ਜਾਰੀ..?

6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਜਾਂਚ ਲਈ 5 ਅਕਤੂਬਰ ਨੂੰ ਮਜੀਠੀਆ ਅਤੇ ਭੋਲੇ ਨੂੰ ਸਾਹਮਣੇ ਬਿਠਾ ਕੇ ਪੁੱਛਗਿੱਛ ਲਈ ਸੰਮਨ ਹੋਏ ਜਾਰੀ..?

ਚੰਡੀਗੜ੍ਹ 30 ਸਤੰਬਰ (ਮੰਗਤ ਸਿੰਘ ਸੈਦਪੁਰ) : 6,000 ਕਰੋੜ ਰੁਪਏ ਦੇ ਕਥਿਤ ਅੰਤਰਰਾਸ਼ਟਰੀ ਸਿੰਥੈਟਿਕ ਡਰੱਗ ਰੈਕੇਟ ਦੀ ਪੁਰਾਣੀ ਜਾਂਚ ਨਾਲ ਜੁੜੇ ਮਾਮਲਿਆਂ 'ਚ ਮਜੀਠੀਆ ਤੋਂ ਪਹਿਲਾਂ ਵੀ ਪੁੱਛਗਿੱਛ ਹੋ ਚੁੱਕੀ ਹੈ ਅਤੇ ਹੁਣ 5 ਅਕਤੂਬਰ ਨੂੰ ਜਗਦੀਸ਼ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਜਾਂਚ ਦੌਰਾਨ ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਸਵਾਲ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ 2014 ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀ ਮਜੀਠੀਆ ਤੋਂ 6,000 ਕਰੋੜ ਰੁਪਏ ਦੇ ਕਥਿਤ ਡਰੱਗ ਰੈਕੇਟ ਨਾਲ ਜੁੜੇ ਮਨੀ ਲਾਂਡਰਿੰਗ ਪੱਖ ਬਾਰੇ ਪੁੱਛਗਿੱਛ ਕੀਤੀ ਸੀ। ਮਜੀਠੀਆ ਨੂੰ ਦਸੰਬਰ 2021 ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਐਸਆਈਟੀ ਵੀ ਬਣਾਈ ਗਈ ਸੀ। ਹੁਣ 5 ਅਕਤੂਬਰ ਦੀ ਪੁੱਛਗਿੱਛ ਨੂੰ ਲੈ ਕੇ ਧਿਆਨ ਇਸ ਗੱਲ 'ਤੇ ਹੈ ਕਿ ਐਸਆਈਟੀ ਦੋਵਾਂ ਤੋਂ ਕਿਹੜੇ ਸਵਾਲ ਕਰਦੀ ਹੈ ਅਤੇ ਕੀ ਉਨ੍ਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਂਦੀ ਹੈ। ਰਿਪੋਰਟਾਂ ਮੁਤਾਬਕ ਇਹ ਜਾਂਚ ਕਰੀਬ 6,000 ਕਰੋੜ ਰੁਪਏ ਦੇ ਡਰੱਗ ਮਨੀ ਲਾਂਡਰਿੰਗ ਮਾਮਲੇ ਨਾਲ ਸਬੰਧਤ ਸੀ। ਨਿਰੰਜਨ ਸਿੰਘ ਨੇ 2013 ਤੋਂ ਇਸ ਜਾਂਚ ਵਿੱਚ ਕੰਮ ਕੀਤਾ ਅਤੇ ਬਾਅਦ ਵਿੱਚ ਡਿਪਟੀ ਡਾਇਰੈਕਟਰ ਦੇ ਅਹੁਦੇ 'ਤੇ ਰਹੇ। ਨਿਰੰਜਨ ਸਿੰਘ ਦਾ ਨਾਮ ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਦੀ ਜਾਂਚ ਨਾਲ ਵੀ ਜੁੜਿਆ ਰਿਹਾ ਹੈ। ਈਡੀ ਵਿੱਚ ਰਹਿੰਦਿਆਂ ਉਹ ਜਗਦੀਸ਼ ਸਿੰਘ ਭੋਲਾ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਅਹਿਮ ਭੂਮਿਕਾ ਵਿੱਚ ਸਨ। ਇਸੇ ਜਾਂਚ ਦੌਰਾਨ ਉਨ੍ਹਾਂ ਨੇ ਤਤਕਾਲੀ ਪੰਜਾਬ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਪੁੱਛਗਿੱਛ ਤੋਂ ਬਾਅਦ ਨਿਰੰਜਨ ਸਿੰਘ ਦੇ ਤਬਾਦਲੇ ਦਾ ਮਾਮਲਾ ਵੀ ਚਰਚਾ ਵਿੱਚ ਆਇਆ ਅਤੇ ਹਾਈ ਕੋਰਟ ਤੱਕ ਪਹੁੰਚਿਆ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਚਰਚਿਤ ਡਰੱਗ ਕੇਸ ਵਿੱਚ ਬਾਦਲ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਮੁੜ ਸੰਮਣ ਜਾਰੀ ਕੀਤਾ ਗਿਆ। ਉਸ ਨੂੰ 5 ਅਕਤੂਬਰ ਨੂੰ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਮਾਮਲਾ ਬਹੁ-ਚਰਚਿਤ ਜਗਦੀਸ਼ ਸਿੰਘ ਭੋਲਾ ਡਰੱਗ ਕੇਸ ਨਾਲ ਜੁੜਿਆ ਹੋਇਆ ਹੈ। ਨਵੇਂ ਸੰਮਨ ਜਾਰੀ ਹੋਣ ਤੋਂ ਬਾਅਦ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਅਕਾਲੀ ਦਲ ਵੱਲੋਂ ਇਸ ਕਾਰਵਾਈ ਨੂੰ ਕਥਿਤ ਤੌਰ ’ਤੇ ਸਿਆਸੀ ਬਦਲਾਖੋਰੀ ਦੱਸਿਆ ਜਾ ਰਿਹਾ ਹੈ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਜਾਂਚ ਏਜੰਸੀਆਂ ਆਪਣਾ ਕੰਮ ਕਾਨੂੰਨ ਮੁਤਾਬਕ ਕਰ ਰਹੀਆਂ ਹਨ। ਸੂਤਰਾਂ ਮੁਤਾਬਕ 5 ਅਕਤੂਬਰ ਨੂੰ ਮਜੀਠੀਆ ਦੀ ਪੇਸ਼ੀ ਦੌਰਾਨ ਡਰੱਗ ਕੇਸ ਦੇ ਮੁੱਖ ਮੁਲਜ਼ਮ ਜਗਦੀਸ਼ ਸਿੰਘ ਭੋਲਾ ਨਾਲ ਵੀ ਉਨ੍ਹਾਂ ਦਾ ਆਹਮਣਾ-ਸਾਹਮਣਾ ਹੋਣ ਦੀ ਸੰਭਾਵਨਾ ਹੈ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.