Nazrana Times

ਪੰਜਾਬੀ

ਦੋਆਬਾ ਜ਼ੋਨ ਦੇ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਗੌਰਵ ਮੜੀਆ ਅਤੇ ਹਰਪ੍ਰੀਤ ਸਿੰਘ ਸਾਗਰ ਨੇ ਨਵ-ਨਿਯੁਕਤ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਨੂੰ ਦਿੱਤੀਆਂ ਸ਼ੁਭਕਾਮਨਾਵਾਂ

19 Oct, 2026 06:42 PM

ਕਪੂਰਥਲਾ, 19 ਅਕਤੂਬਰ, ਗੌਰਵ ਮੜੀਆ
ਨੈਸ਼ਨਲ ਜਰਨਲਿਸਟ ਪ੍ਰੈੱਸ ਕਲੱਬ ਆਫ ਇੰਡੀਆ ਦੇ ਦੋਆਬਾ ਜ਼ੋਨ ਦੇ ਪ੍ਰਧਾਨ ਅਤੇ ਸੀਨੀਅਰ ਪ੍ਰੈੱਸ ਰਿਪੋਰਟਰ ਗੌਰਵ ਮੜੀਆ ਅਤੇ ਹਰਪ੍ਰੀਤ ਸਿੰਘ ਸਾਗਰ ਨੇ ਆਮ ਆਦਮੀ ਪਾਰਟੀ ਵੱਲੋਂ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਨਵ-ਨਿਯੁਕਤ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਵੇਂ ਸਿਆਸੀ ਸਫ਼ਰ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਉਨ੍ਹਾਂ ਆਸ ਪ੍ਰਗਟਾਈ ਕਿ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਕਪੂਰਥਲਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਨਾਲ-ਨਾਲ ਇਲਾਕੇ ਦੇ ਵਿਕਾਸ ਲਈ ਵੀ ਅਹਿਮ ਭੂਮਿਕਾ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਕਿਸੇ ਵੀ ਜਨਤਕ ਨੁਮਾਇੰਦੇ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਨਵ-ਨਿਯੁਕਤ ਹਲਕਾ ਇੰਚਾਰਜ ਦੀ ਕਾਮਯਾਬੀ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Posted By: Gaurav Maria

Latest News