Nazrana Times

ਪੰਜਾਬੀ

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਜਲਦੀ ਹੀ ਹੋ ਸਕਦੇ ਹਨ ਕਾਂਗਰਸ ਵਿਚ ਸ਼ਾਮਲ

14 Oct, 2026 06:41 PM

ਗੌਰਵ ਮੜੀਆ 
ਸੁਲਤਾਨਪੁਰ ਲੋਧੀ/ਕਪੂਰਥਲਾ 14 ਅਕਤੂਬਰ 

ਸੁਲਤਾਨਪੁਰ ਲੋਧੀ ਹਲਕੇ ਦੀ ਰਾਜਨੀਤੀ ਆਉਣ ਵਾਲੇ ਕੁਝ ਦਿਨਾਂ ਵਿਚ ਹੋਵੇਗਾ ਵੱਡਾ ਧਮਾਕਾ।ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਆਉਣ ਵਾਲੇ ਕੁਝ ਦਿਨਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਹੋ ਸਕਦੇ ਸ਼ਾਮਲ।ਇੱਥੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪ੍ਰਗਟ ਸਿੰਘ ਨਾਲ ਪੁਰਾਣੀ ਨਜਦੀਕੀ ਨੂੰ ਜਥੇਦਾਰ ਸਾਹੀ ਦੇ ਕਾਂਗਰਸ ਵਿਚ ਜਾਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀ ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਲਗਾਏ ਜਾਣ ਦੇ ਬਾਅਦ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਦੇ ਵਲੋਂ ਪ੍ਰੈਸ ਰਾਹੀ ਪ੍ਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂਦੇ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਗਈ ਸੀ।

Posted By: Gaurav Maria

Latest News