ਬਸਪਾ ਦੀ ਟੀਮ ਵੱਲੋਂ ਦਾਣਾ ਮੰਡੀ ਫਿਲੌਰ ਦਾ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਬਸਪਾ ਦੀ ਟੀਮ ਵੱਲੋਂ ਦਾਣਾ ਮੰਡੀ ਫਿਲੌਰ ਦਾ ਦੌਰਾ, ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ

ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣ ਕੇ ਪ੍ਰਸ਼ਾਸਨ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਹਦਾਇਤ।

ਅੱਪਰਾ, 13ਅਕਤੂਬਰ (ਤੀਰਥ ਸਿੰਘ ਮੈਂਗੜ੍ਹਾ) ਬਸਪਾ ਜੋਨ ਅੱਪਰਾ ਤੋ ਜਿਲ੍ਹਾ ਪ੍ਰੀਸ਼ਦ ਠੇਕੇਦਾਰ ਮਨਜੀਤ ਸਿੰਘ ਜੀਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਦਾਣਾ ਮੰਡੀ ਫਿਲੌਰ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਸ੍ਰੀ ਰਾਮਜੀ ਗੌਤਮ ਜੀ, ਮੈਂਬਰ ਪਾਰਲੀਮੈਂਟ ਅਤੇ ਦਸ ਸੂਬਿਆਂ ਦੇ ਇੰਚਾਰਜ, ਸ੍ਰੀ ਬਿਪਲ ਕੁਮਾਰ ਜੀ, ਪੰਜਾਬ ਇੰਚਾਰਜ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਜੀ, ਪੰਜਾਬ ਪ੍ਰਧਾਨ ਬਸਪਾ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਨੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। 

ਇਸ ਦੌਰਾਨ ਆਗੂਆਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਝੋਨੇ ਦੀ ਖਰੀਦ ਵਿੱਚ ਹੋ ਰਹੀ ਦੇਰੀ ਅਤੇ ਖਰੀਦ ਪ੍ਰਕਿਰਿਆ ਦੌਰਾਨ ਆ ਰਹੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ, ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ ਗਿਆ। ਬਹੁਜਨ ਸਮਾਜ ਪਾਰਟੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। 

ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ, ਆੜ੍ਹਤੀਆਂ ਦੇ ਮਸਲਿਆਂ ਦਾ ਹੱਲ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਫਿਲੌਰ ਦੀ ਸਾਰੀ ਲੀਡਰਸ਼ਿਪ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ। ਬਹੁਜਨ ਸਮਾਜ ਪਾਰਟੀ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਵਚਨਬੱਧ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.