Nazrana Times

ਪੰਜਾਬੀ

ਅਕਾਲੀ ਦਲ ਵਲੋਂ ਬਿਜਲੀ ਦੇ ਲੰਬੇ ਕੱਟਾਂ ਦੇ ਖਿਲਾਫ 30 ਅਪ੍ਰੈਲ ਨੂੰ ਫਿਲੌਰ ਵਿਖ਼ੇ ਕਰਾਂਗੇ ਰੋਸ ਪ੍ਰਦਰਸ਼ਨ:- ਬਲਦੇਵ ਸਿੰਘ ਖੈਹਿਰਾ

29 Apr, 2026 10:23 PM

ਅੱਪਰਾ,29 ਅਪ੍ਰੈਲ-(ਤੀਰਥ ਸਿੰਘ ਮੈਂਗੜ੍ਹਾ):-ਅਕਾਲੀ ਦਲ ਦੇ ਸਥਾਨਕ ਲੀਡਰ ਮਨਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਵਿੱਚ ਵੱਧ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ 30 ਅਪ੍ਰੈਲ 2026 ਨੂੰ ਸਵੇਰੇ 10 ਵਜੇ ਫਿਲੌਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਸਾਨੂੰ ਇਹ ਜਾਣਕਾਰੀ ਸਾਡੀ ਪਾਰਟੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਖੈਹਿਰਾ ਵੱਲੋਂ ਜਾਰੀ ਬਿਆਨ ਵਿੱਚ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਪਿਛਲੇ ਕਰੀਬ 9 ਸਾਲਾਂ ਤੋਂ ਪੰਜਾਬ ਵਿੱਚ ਬਿਜਲੀ ਸੰਕਟ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਅਕਾਲੀ ਦਲ ਦੀ ਸਰਕਾਰ ਦੇ ਸਮੇਂ ਕੀਤੇ ਗਏ ਯਤਨਾਂ ਨਾਲ ਪੰਜਾਬ ਇੱਕ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਸੀ, ਪਰ ਬਾਅਦ ਵਿੱਚ ਆਈਆਂ ਸਰਕਾਰਾਂ ਦੀ ਨਾਕਾਮੀ ਕਾਰਨ ਅੱਜ ਸੂਬਾ ਭਾਰੀ ਬਿਜਲੀ ਕੱਟਾਂ ਦਾ ਸਾਹਮਣਾ ਕਰ ਰਿਹਾ ਹੈ। ਖੈਹਿਰਾ ਨੇ ਦੋਸ਼ ਲਾਇਆ ਕਿ ਵੱਧ ਰਹੀ ਗਰਮੀ ਦੇ ਮੌਸਮ ਵਿੱਚ ਲਗਾਤਾਰ ਬਿਜਲੀ ਕੱਟਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰ ਦੀ ਨਾਕਾਮੀ ਖ਼ਿਲਾਫ਼ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨ।

Posted By: GURBHEJ SINGH ANANDPURI

Latest News