ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ-ਸੂਰੀ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ-ਸੂਰੀ

ਭਾਜਪਾ ਆਗੂਆਂ ਨੇ ਦੀਪਮਾਲਾ ਕਰਕੇ ਮਨਾਇਆ

ਸ਼੍ਰੀ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ

ਕਪੂਰਥਲਾ 26 ਨਵੰਬਰ ਗੌਰਵ ਮੜੀਆ

ਸ਼੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਭਾਜਪਾ ਦੇ ਆਗੂਆਂ ਵਲੋਂ ਪਾਰਟੀ ਦਫ਼ਤਰ ਵਿਖੇ ਮੋਮਬਤੀਆਂ ਜਗ੍ਹਾਕੇ ਤੇ ਆਤਿਸ਼ਬਾਜੀ ਕਰਕੇ ਗੁਰੂ ਨਾਨਕ ਦੇ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ।ਇਸ ਮੌਕੇ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਪੰਜਾਬ ਸਮੇਤ ਦੁਨੀਆ ਭਰ ਚ ਵੱਸਦੀ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।ਚੇਤਨ ਸੂਰੀ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਤੇ ਸਮਾਜ ਵਿੱਚ ਪਿਆਰ,ਭਾਈਚਾਰੇ ਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ।ਸੂਰੀ ਨੇ ਕਿਹਾ ਕਿ ਕੁੱਲ ਜਗਤ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ ਦਾ ਮਹਾਨ ਸਿਧਾਂਤ ਦਿੱਤਾ ਹੈ।ਗੁਰੂ ਸਾਹਿਬ ਨੇ ਲੋਕਾਂ ਨੂੰ ਸੱਚ ਦੇ ਮਾਰਗ ਤੇ ਚੱਲਣ, ਜਾਤ-ਪਾਤ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਾ ਕਾਇਮ ਰੱਖਣ ਤੇ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ।ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਤੇ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ, ਤਾਂ ਜੋ ਇੱਕ ਖੁਸ਼ਹਾਲ,ਬਰਾਬਰੀ ਵਾਲੇ ਤੇ ਸਾਂਝੀਵਾਲਤਾ ਦੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।ਸੂਰੀ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਿਖਾਏ ਸੱਚ ਤੇ ਨੇਕੀ ਦੇ ਮਾਰਗ ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਮਾਨਦਾਰੀ ਨਾਲ ਮਿਹਨਤ ਕਰਨੀ ਚਾਹੀਦੀ ਹੈ, ਬੁਰਾਈਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤੇ ਆਪਣੀ ਕਮਾਈ ਹੱਕ-ਹਲਾਲ ਦੇ ਢੰਗ ਨਾਲ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਸਰਬੱਤ ਦੇ ਭਲੇ ਦਾ ਅਨਮੋਲ ਸਿਧਾਂਤ ਦਿੱਤਾ ਹੈ।ਸਾਨੂੰ ਹਮੇਸ਼ਾ ਸਮੁੱਚੀ ਦੁਨੀਆ ਦੀ ਖੁਸ਼ਹਾਲੀ ਤੇ ਭਲਾਈ ਲਈ ਅਰਦਾਸ ਕਰਨੀ ਚਾਹੀਦੀ ਹੈ।ਸੂਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਉਦਾਸੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਦੂਰ-ਦੂਰ ਤੱਕ ਯਾਤਰਾਵਾਂ ਕਰਕੇ ਲੋਕਾਂ ਨੂੰ ਸੱਚ ਬੋਲਣ,ਇਮਾਨਦਾਰੀ ਨਾਲ ਕਮਾਈ ਕਰਨ ਤੇ ਆਪਣੀ ਕਮਾਈ ‘ਚੋਂ ਲੋੜਵੰਦਾਂ ਨਾਲ ਵੰਡ ਕੇ ਛਕਣ ਦਾ ਸੰਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਮਨੁੱਖਤਾ ਨੂੰ ਦਿੱਤਾ ਗਿਆ ਅਧਿਆਤਮਿਕ ਖਜ਼ਾਨਾ ਬੇਮਿਸਾਲ ਹੈ ਤੇ ਇਸ ਦਾ ਅਹਿਸਾਨ ਕਦੇ ਨਹੀਂ ਚੁਕਾਇਆ ਜਾ ਸਕਦਾ।ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਸਮੁੱਚੀ ਦੁਨੀਆ ਦੇ ਲੋਕਾਂ ਨੂੰ ਖੁਸ਼ਹਾਲੀ, ਚੰਗੀ ਸਿਹਤ, ਆਪਸੀ ਪਿਆਰ ਤੇ ਸਦਭਾਵਨਾ ਦਾ ਅਸ਼ੀਰਵਾਦ ਮਿਲੇ।ਸੂਰੀ ਨੇ ਇਹ ਵੀ ਕਿਹਾ ਕਿ ਦੁਨੀਆ ਭਰ ਚ ਵੱਸਦੇ ਪੰਜਾਬੀ ਆਪਣੀ ਮਿਹਨਤ ਤੇ ਚੰਗੇ ਸੰਸਕਾਰਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਚੱਲ ਰਹੇ ਹਨ ਤੇ ਦੇਸ਼ ਦਾ ਮਾਣ ਵਧਾ ਰਹੇ ਹਨ।ਇਸ ਮੌਕੇ ਤੇ ਉਮੇਸ਼ ਸ਼ਾਰਦਾ,ਯਸ਼ ਮਹਾਜਨ,ਰਾਜੇਸ਼ ਭਾਰਗਵ,ਰਾਜਿੰਦਰ ਰਾਜੂ,ਨਿਰਮਲ ਸਿੰਘ,ਪ੍ਰਦੀਪ ਠਾਕੁਰ,ਅਸ਼ੋਕ ਮਾਹਲਾ,ਧਰਮਵੀਰ ਬੋਬੀ,ਮਹਿੰਦਰ ਸਿੰਘ,ਬਲੇਰ, ਜਗਦੀਸ਼ ਸ਼ਰਮਾ,ਵਿਸ਼ਾਲ ਸੋਂਧੀ,ਰਾਜੇਸ਼ ਰਾਜਾ ਆਦਿ ਹਾਜ਼ਰ ਸਨ।