Nazrana Times

ਪੰਜਾਬੀ

ਹਲਕਾ ਫਿਲੌਰ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਸਦਮਾ, ਮਾਤਾ ਦਾ ਦੇਹਾਂਤ

01 Jul, 2026 07:46 PM

ਅੱਪਰਾ, 1 ਜੁਲਾਈ (ਤੀਰਥ ਸਿੰਘ ਮੈਂਗੜ੍ਹਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਜੀ ਅੱਜ ਬਾਅਦ ਦੁਪਹਿਰ ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਨਾਂ ਦੀ ਬੇਵਕਤੀ ਮੌਤ 'ਤੇ ਅਕਾਲੀ ਦਲ ਬਾਦਲ ਦੀ ਸਮੂਹ ਹਾਈ ਕਮਾਂਡ, ਅਹੁਦੇਦਾਰਾਂ ਤੇ ਵਰਕਰਾਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਇਲਾਕੇ ਭਰ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ, ਸਮਾਜ ਸੈਵੀ ਸੰਸਥਾਵਾਂ ਤੇ ਸੰਗਠਨਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਤੇ ਪਿੱਛੋਂ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਬਲਦੇਵ ਸਿੰਘ ਖਹਿਰਾ ਦੇ ਮਾਤਾ ਬੀਬੀ ਗੁਰਮੇਜ ਕੌਰ ਦਾ ਅੰਤਿਮ ਸੰਸਕਾਰ ਉਨਾਂ ਦੇ ਪਰਿਵਾਰਕ ਰਿਸ਼ਤੇਦਾਰਾਂ ਤੇ ਮੈਂਬਰਾਂ ਦੇ ਵਿਦੇਸ਼ ਤੋਂ ਵਾਪਿਸ ਆਉਣ 'ਤੇ ਕੀਤਾ ਜਾਵੇਗਾ।

Posted By: GURBHEJ SINGH ANANDPURI

Latest News