ਪਿੰਡ ਵਰਿਆਂਹ ਪੁਰਾਣੇ ਵਿਖੇ ਸਾਬਕਾ ਸਰਪੰਚਾਂ ਸਮੇਤ ਅਨੇਕਾਂ ਪਰਿਵਾਰ ਭਾਜਪਾ ਵਿੱਚ ਸ਼ਾਮਲ
- ਰਾਜਨੀਤੀ
- 10 Apr, 2025 09:14 PM (Asia/Kolkata)
ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ
ਰਾਕੇਸ਼ ਨਈਅਰ ਚੋਹਲਾ
ਖਡੂਰ ਸਾਹਿਬ/ਤਰਨਤਾਰਨ,10 ਅਪ੍ਰੈਲ 2025
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਇਸ ਹਲਕੇ ਦੇ ਪਿੰਡ ਵਰਿਆਂਹ ਪੁਰਾਣੇ ਵਿਖੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਾਬਕਾ ਸਰਪੰਚਾਂ ਸਮੇਤ ਅਨੇਕਾਂ ਮੋਹਤਬਰ ਪਰਿਵਾਰਾਂ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਤੋਂ ਦੁਖੀ ਹੋ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਗੁਰਪਾਲ ਸਿੰਘ, ਸਾਬਕਾ ਸਰਪੰਚ ਸਵਿੰਦਰ ਸਿੰਘ,ਬਾਬਾ ਮਨਜਿੰਦਰ ਸਿੰਘ, ਸਾਬਕਾ ਮੈਂਬਰ ਪੰਚਾਇਤ ਜੀਤ ਸਿੰਘ, ਸਾਬਕਾ ਮੈਂਬਰ ਪੰਚਾਇਤ ਬਲਕਾਰ ਸਿੰਘ,ਸਾਬਕਾ ਮੈਂਬਰ ਪੰਚਾਇਤ ਦਿਲਜੀਤ ਕੌਰ,ਹਰਪਾਲ ਸਿੰਘ,ਸਲਵਿੰਦਰ ਸਿੰਘ, ਹਰਵਿੰਦਰ ਸਿੰਘ,ਪ੍ਰਤਾਪ ਸਿੰਘ,ਜਸਕਰਨ ਸਿੰਘ,ਵਿਰਸਾ ਸਿੰਘ,ਬਲਦੇਵ ਸਿੰਘ, ਅਮਰਜੀਤ ਸਿੰਘ,ਸਰਵਣ ਸਿੰਘ, ਕੁਲਵਿੰਦਰ ਸਿੰਘ,ਮਹਿਤਾ ਸਿੰਘ, ਕੁਲਵਿੰਦਰ ਕੌਰ,ਰਣਧੀਰ ਕੌਰ, ਪਰਮਜੀਤ ਕੌਰ,ਰਾਜ ਕੌਰ ਅਦਿ ਨੂੰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਪਾਰਟੀ ਲੀਡਰਸ਼ਿਪ ਦੀ ਹਾਜ਼ਰੀ ਵਿੱਚ ਪਾਰਟੀ ਚਿੰਨ੍ਹ ਦੇ ਕੇ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ।ਇਸ ਮੌਕੇ 'ਤੇ ਪ੍ਰਦੇਸ਼ ਸਾਬਕਾ ਸਕੱਤਰ ਰਾਜੇਸ਼ ਹਨੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਿਕ ਪਾਰਟੀ ਭਾਰਤੀ ਜਨਤਾ ਪਾਰਟੀ ਨਾਲ ਪੰਜਾਬ ਦੇ ਲੋਕ ਆਪ ਮੁਹਾਰੇ ਇਸ ਲਈ ਜੁੜ ਰਹੇ ਹਨ,ਕਿਉਂਕਿ ਪੰਜਾਬ ਦੇ ਲੋਕਾਂ ਨੂੰ ਸਮਝ ਆ ਚੁੱਕੀ ਹੈ ਕਿ ਪੰਜਾਬ ਵਿੱਚੋਂ ਨਸ਼ਾ, ਬੇਰੋਜਗਾਰੀ,ਕਤਲੋਗਾਰਤ,ਫਿਰੌਤੀਆਂ, ਡਕੈਤੀਆਂ ਖਤਮ ਕਰਨ ਦੇ ਸਮਰੱਥ ਸਿਰਫ ਭਾਰਤੀ ਜਨਤਾ ਪਾਰਟੀ ਹੈ, ਕਿਉਂਕਿ ਦੇਸ਼ ਦੇ ਦੂਸਰੇ ਸੂਬੇ ਜਿੱਥੇ ਭਾਜਪਾ ਦੀ ਸਰਕਾਰ ਹੈ,ਉੱਥੋਂ ਦੇ ਲੋਕ ਸੁਖ ਦਾ ਜੀਵਨ ਬਤੀਤ ਕਰ ਰਹੇ ਹਨ ਅਤੇ ਸਰਕਾਰ ਦੀ ਹਰ ਇੱਕ ਸਹੂਲਤ ਦਾ ਆਨੰਦ ਵੀ ਮਾਣ ਰਹੇ ਹਨ।ਉਨਾਂ ਕਿਹਾ ਕਿ ਦੇਸ਼ ਅਜਾਦ ਹੋਏ ਨੂੰ 70 ਸਾਲ ਦੇ ਕਰੀਬ ਸਮਾਂ ਹੋ ਚੁੱਕਾ ਹੈ ਅਤੇ ਪੰਜਾਬ ਦੇ ਰਾਜਨੀਤਿਕ ਲੋਕਾਂ ਨੇ ਅਜੇ ਤੱਕ ਵਿਕਾਸ ਹੀ ਪੂਰਾ ਨਹੀਂ ਕਰਵਾਇਆ ਸਗੋਂ ਕੇਂਦਰ ਸਰਕਾਰ ਤੋਂ ਸਮੇਂ-ਸਮੇਂ 'ਤੇ ਆਉਂਦੇ ਵੱਡੇ ਫੰਡਾਂ ਵਿੱਚ ਧਾਂਦਲੀਆਂ ਕਰਕੇ ਆਪਣੇ ਘਰ ਭਰੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਕਰਜੇ ਦੇ ਬੋਝ ਹੇਠ ਦੱਬ ਦਿੱਤਾ ਹੈ।ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਆਪਣੇ ਆਪ ਨੂੰ ਖਤਰੇ ਵਿੱਚ ਮਹਿਸੂਸ ਕਰ ਰਿਹਾ ਹੈ।ਉਨਾਂ ਕਿਹਾ ਕਿ ਜਦੋਂ ਦੀ ਪੰਜਾਬ ਦੀ ਸੱਤਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ,ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਹਲਾਤਾਂ ਨੂੰ ਹੋਰ ਖਰਾਬ ਕਰ ਦਿੱਤਾ ਹੈ ਅਤੇ ਝੂਠ ਬੋਲ ਕੇ ਸਾਰਾ ਸਮਾਂ ਲੰਘਾਇਆ ਜਾ ਰਿਹਾ ਹੈ ਪਰੰਤੂ ਪੰਜਾਬ ਦੇ ਲੋਕ ਹੁਣ ਇਨਾਂ ਦੀਆਂ ਲੂੰਬੜ ਚਾਲਾਂ ਵਿੱਚ ਨਹੀਂ ਆਉਣਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੀ ਸੱਤਾ 'ਤੇ ਬਿਰਾਜਮਾਨ ਕਰਨ ਲਈ ਉਤਾਵਲੇ ਹਨ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਜਸਕਰਨ ਸਿੰਘ,ਮੀਤ ਪ੍ਰਧਾਨ ਸਤਨਾਮ ਸਿੰਘ ਭੁੱਲਰ,ਸਰਕਲ ਪ੍ਰਧਾਨ ਪਵਨ ਦੇਵਗਨ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਕਿਸਾਨ ਮੋਰਚਾ ਪ੍ਰਧਾਨ ਡਾ ਅਵਤਾਰ ਸਿੰਘ ਵੇਈਪੂਈ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਜਥੇਦਾਰ ਖੁਸ਼ਪਿੰਦਰ ਸਿੰਘ ਬ੍ਰਹਮਪੁਰਾ, ਸੁਖਵਿੰਦਰ ਸਿੰਘ ਜੀਓਬਾਲਾ,ਸਾਹਿਬ ਸਿੰਘ ਕੁਹਾੜਕਾ,ਪਰਮਜੀਤ ਸਿੰਘ ਮਾਨ ਅਤੇ ਹੋਰ ਵੀ ਪਾਰਟੀ ਆਗੂ ਸਾਹਿਬਾਨ ਮੌਜੂਦ ਸਨ।
Leave a Reply