Nazrana Times

ਪੰਜਾਬੀ

ਇੰਸਪੈਕਟਰ ਨਰੇਸ਼ ਕੁਮਾਰ ਨੇ ਐੱਸ.ਐੱਚ.ਓ. ਖਿਲਚੀਆਂ ਵਜੋਂ ਅਹੁਦਾ ਸੰਭਾਲਿਆ, ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ

17 Oct, 2026 06:14 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ 
ਪੁਲਿਸ ਥਾਣਾ ਖਿਲਚੀਆਂ ਵਿਖੇ ਨਵ-ਨਿਯੁਕਤ ਇੰਸਪੈਕਟਰ ਨਰੇਸ਼ ਕੁਮਾਰ ਨੇ ਬਤੌਰ ਐੱਸ.ਐੱਚ.ਓ. ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਕੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨਸ਼ਾ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਪੁਲਿਸ ਦੀ ਮੁੱਖ ਤਰਜੀਹ ਹੋਵੇਗੀ। ਨਸ਼ਾ ਵੇਚਣ ਅਤੇ ਇਸ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।

ਇੰਸਪੈਕਟਰ ਨਰੇਸ਼ ਕੁਮਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਪੁਲਿਸ ਦਾ ਸਾਥ ਦੇਣ ਅਤੇ ਨਸ਼ਾ ਤਸਕਰੀ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਸਕਣ

Latest News