ਫਤਿਆਬਾਦ 'ਚ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ਾਲ ਇਕੱਠ
ਹਲਕਾ ਖਡੂਰ ਸਾਹਿਬ ਦੀ 13 ਸਤੰਬਰ ਵਾਲੀ 'ਪੰਜਾਬ ਬਚਾਓ ਰੈਲੀ' ਹੋਵੇਗੀ ਇਤਿਹਾਸਕ: ਰਮਨਦੀਪ ਕੌਰ,ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,31 ਅਗਸਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਅੰਦਰ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ਕਸਬਾ ਫਤਿਆਬਾਦ ਵਿਖੇ ਇੱਕ ਵਿਸ਼ਾਲ ਇਕੱਤਰਤਾ ਕੀਤੀ ਗਈ।ਇਹ ਇਕੱਠ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਹੋਇਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਅਤੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਕੇ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ।
ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਮਨਦੀਪ ਕੌਰ ਅਤੇ ਸਰਪੰਚ ਬਿੱਲਾ ਸ਼ੇਰੋਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਪਿੰਡ ਅਤੇ ਹਰ ਬੂਥ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਵਿਧਾਨ ਸਭਾ ਵਿੱਚ ਮਜ਼ਬੂਤ ਆਵਾਜ਼ ਨਾਲ ਉਠਾਉਣ ਲਈ ਅਕਾਲੀ ਦਲ ਦੀ ਮਜ਼ਬੂਤੀ ਜ਼ਰੂਰੀ ਹੈ।
ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਹਲਕਾ ਖਡੂਰ ਸਾਹਿਬ ਵਿਖੇ ਹੋਣ ਜਾ ਰਹੀ ਵਿਸ਼ਾਲ ‘ਪੰਜਾਬ ਬਚਾਓ ਰੈਲੀ’ ਸਬੰਧੀ ਵੀ ਵਰਕਰਾਂ ਨੂੰ ਜਾਣਕਾਰੀ ਦਿੱਤੀ ਗਈ।ਉਨ੍ਹਾਂ ਸਮੂਹ ਅਕਾਲੀ ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਪੀਏਸੀ ਮੈਬਰ ਸਿਕੰਦਰ ਸਿੰਘ ਵਰਾਣਾ,ਹਲਕਾ ਪ੍ਰਧਾਨ ਬੀਸੀ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ,ਹਲਕਾ ਐਸਸੀ ਪ੍ਰਧਾਨ ਕਸ਼ਮੀਰ ਸਿੰਘ ਸਹੋਤਾ,ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ, ਤੇਜਿੰਦਰ ਸਿੰਘ ਪ੍ਰਿੰਸ, ਬਲਵਿੰਦਰ ਸਿੰਘ ਸਾਬੀ ਮੈਂਬਰ,ਬਲਦੇਵ ਸਿੰਘ ਸ਼ੈਲਰ ਵਾਲੇ,ਕੁਲਦੀਪ ਸਿੰਘ ਕੰਬੋਜ,ਜਗਜੀਤ ਸਿੰਘ (ਮੈਂਬਰ ਪੰਚਾਇਤ), ਪ੍ਰਧਾਨ ਰਤਨ ਸਿੰਘ,ਚਰਨਜੀਤ ਸਿੰਘ ਬਿੱਟੂ, ਹਰੀਸ਼ ਕੁਮਾਰ ਗੁੱਜਰ, ਸੁਮੀਤ ਅਰੋੜਾ,ਗਿਆਨ ਸਿੰਘ ਦਿਓਲ, ਨੰਬਰਦਾਰ ਸੰਤੋਖ਼ ਸਿੰਘ,ਬਲਦੇਵ ਸਿੰਘ ਟੈਂਟ ਵਾਲ਼ਾ, ਮਲਕੀਤ ਸਿੰਘ ਠੇਕੇਦਾਰ, ਕੁਲਜੀਤ ਸਿੰਘ ਚਾਵਲਾ, ਸਾਬੀ ਮੈਂਬਰ,ਸੰਤੋਖ਼ ਸਿੰਘ ਅਟਵਾਲ, ਸ਼ਿਵ ਸਿੰਘ,ਕੁਲਵੰਤ ਸਿੰਘ, ਜੰਗਸ਼ੇਰ ਸਿੰਘ ਟੋਨੀ, ਮਾਸਟਰ ਮਹਿੰਦਰ ਸਿੰਘ ਅਤੇ ਰਜਿੰਦਰ ਸਿੰਘ ਰਾਜੂ ਵੀ ਹਾਜ਼ਰ ਸਨ।
Posted By: GURBHEJ SINGH ANANDPURI