ਅਕਾਲੀ ਆਗੂ ਸੈਕਟਰੀ ਗੁਰਦਿਆਲ ਸਿੰਘ ਦੀ ਸੜਕ ਹਾਦਸੇ 'ਚ ਮੌਤ
- ਸੋਗ /ਦੁੱਖ ਦਾ ਪ੍ਰਗਟਾਵਾ
- (Asia/Kolkata)
ਮੋਟਰਸਾਈਕਲ ਸਵਾਰ ਸਾਥੀ ਸੱਜਣ ਸਿੰਘ ਗੰਭੀਰ ਜ਼ਖ਼ਮੀ,ਹਸਪਤਾਲ ਦਾਖ਼ਲ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,17 ਜੂਨ
ਚੋਹਲਾ ਸਾਹਿਬ ਵਿਖੇ ਸਥਿਤ ਮਾਰਕਫੈੱਡ ਦੇ ਗੁਦਾਮਾਂ ਵਿੱਚ ਲੰਬੇ ਸਮੇਂ ਤੱਕ ਸੇਵਾਵਾਂ ਨਿਭਾਉਣ ਵਾਲੇ ਅਤੇ ਸੈਕਟਰੀ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਅਤੇ ਸਾਬਕਾ ਪੰਚਾਇਤ ਮੈਂਬਰ ਗੁਰਦਿਆਲ ਸਿੰਘ ਚੋਹਲਾ ਸਾਹਿਬ ਦੀ ਜੰਡਿਆਲਾ ਗੁਰੂ ਦੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।ਇਸ ਦੁਖਦਾਈ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਆਪਣੇ ਸਾਥੀ ਸੱਜਣ ਸਿੰਘ ਨਾਲ ਮੋਟਰਸਾਈਕਲ 'ਤੇ ਕਿਸੇ ਨਿੱਜੀ ਕੰਮ ਲਈ ਘਰੋਂ ਨਿਕਲੇ ਹੋਏ ਸਨ ਕਿ ਜਦ ਉਹ ਜੰਡਿਆਲਾ ਗੁਰੂ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਕਿਸੇ ਵਾਹਨ ਨਾਲ ਜ਼ਬਰਦਸਤ ਟੱਕਰ ਹੋ ਗਈ।ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਚਲਾ ਰਹੇ ਗੁਰਦਿਆਲ ਸਿੰਘ ਦੀ ਮੌਤ ਹੋ ਗਈ,ਜਦਕਿ ਪਿੱਛੇ ਬੈਠੇ ਸੱਜਣ ਸਿੰਘ ਵਾਸੀ ਚੋਹਲਾ ਸਾਹਿਬ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਜ਼ਖ਼ਮੀ ਸੱਜਣ ਸਿੰਘ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ,ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜ਼ਿਕਰਯੋਗ ਹੈ ਕਿ ਸੈਕਟਰੀ ਗੁਰਦਿਆਲ ਸਿੰਘ ਸਾਬਕਾ ਮੰਤਰੀ ਸਵ.ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਬੇਹੱਦ ਕਰੀਬੀ ਸਾਥੀ ਮੰਨੇ ਜਾਂਦੇ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਗਰਮ ਗਤੀਵਿਧੀਆਂ ਵਿੱਚ ਲਗਾਤਾਰ ਹਿੱਸਾ ਲੈਂਦੇ ਰਹੇ।ਉਨ੍ਹਾਂ ਦੇ ਅਚਾਨਕ ਦੇਹਾਂਤ 'ਤੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
Leave a Reply