ਵਿਧਾਇਕ ਲਾਲਪੁਰਾ ਵਲੋਂ ਪਿੰਡ ਚੰਬਾ ਕਲਾਂ ਵਿਖੇ ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਲੋੜੀਂਦੀ ਰਾਹਤ ਸਮੱਗਰੀ
- ਰਾਜਨੀਤੀ
- 31 Aug, 2025 06:39 PM (Asia/Kolkata)
ਨਈਅਰ
ਚੋਹਲਾ ਸਾਹਿਬ/ਤਰਨਤਾਰਨ,31 ਅਗਸਤ
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਖਡੂਰ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਐਤਵਾਰ ਨੂੰ ਪਿੰਡ ਚੰਬਾ ਕਲਾਂ ਵਿਖੇ ਹਾਲ ਹੀ ਵਿੱਚ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਲੋੜੀਦੀ ਰਾਹਤ ਸਮੱਗਰੀ ਪ੍ਰਦਾਨ ਕੀਤੀ।ਵਿਧਾਇਕ ਲਾਲਪੁਰਾ ਅਤੇ ਸਮੂਹ ਟੀਮ ਵੱਲੋਂ ਪੀੜਤ ਪਰਿਵਾਰਾਂ ਵਾਸਤੇ ਰਾਸ਼ਨ ਕਿੱਟਾਂ ਅਤੇ ਪਸ਼ੂਆਂ ਲਈ ਚਾਰਾ ਵੀ ਦਿੱਤਾ ਗਿਆ,ਜਿਸ ਨਾਲ ਪਿੰਡ ਵਾਸੀਆਂ ਨੂੰ ਭਾਰੀ ਰਾਹਤ ਮਿਲੀ ਹੈ।ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੋਏ ਹੜ੍ਹਾਂ ਨੇ ਖਡੂਰ ਸਾਹਿਬ ਹਲਕੇ ਦੇ ਕਈ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਹਾਲਾਤ ਵਿੱਚ 'ਆਪ' ਪਾਰਟੀ ਨੇ ਆਪਣੀ ਸਹਾਇਤਾ ਨੂੰ ਤੇਜ਼ ਕੀਤਾ ਹੈ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਖੁਦ ਪਿੰਡ ਵਿੱਚ ਪਹੁੰਚ ਕੇ ਪੀੜਤਾਂ ਨਾਲ ਮੀਟਿੰਗ ਕੀਤੀ।ਉਨ੍ਹਾਂ ਨੇ ਕਿਹਾ ਕਿ 'ਆਪ' ਸਰਕਾਰ ਅਤੇ ਪਾਰਟੀ ਹਮੇਸ਼ਾ ਆਮ ਆਦਮੀ ਦੇ ਪੱਖ ਵਿੱਚ ਖੜ੍ਹੀ ਰਹਿੰਦੀ ਹੈ ਅਤੇ ਹੜ੍ਹ ਪੀੜਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕੀਤੀ ਜਾਵੇਗੀ। ਰਾਸ਼ਨ ਵਿੱਚ ਖੰਡ, ਚਾਹ ਪੱਤੀ,ਆਲੂ,ਤੇਲ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ, ਜਦਕਿ ਪਸ਼ੂਆਂ ਲਈ ਚਾਰੇ ਨੂੰ ਪਿੰਡ ਚੰਬਾ ਕਲਾਂ ਵਿੱਚ ਪਹੁੰਚਾ ਕੇ ਪਸ਼ੂ ਪਾਲਕਾਂ ਨੂੰ ਵੀ ਰਾਹਤ ਦਿੱਤੀ ਹੈ।ਵਿਧਾਇਕ ਲਾਲਪੁਰਾ ਨੇ ਕਿਹਾ,"ਹੜ੍ਹ ਵਰਗੀਆਂ ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਮਦਦ ਦੀ ਲੋੜ ਹੁੰਦੀ ਹੈ।
ਆਪ ਪਾਰਟੀ ਨੇ ਹਮੇਸ਼ਾ ਆਪਣੇ ਵਾਅਦਿਆਂ ਅਨੁਸਾਰ ਆਮ ਆਦਮੀ ਦੀ ਸੇਵਾ ਕੀਤੀ ਹੈ ਅਤੇ ਅੱਜ ਵੀ ਅਸੀਂ ਪੀੜਤ ਪਰਿਵਾਰਾਂ ਨਾਲ ਹੀ ਖੜ੍ਹੇ ਹਾਂ।ਪੰਜਾਬ ਸਰਕਾਰ ਵੱਲੋਂ ਵੀ ਹੜ੍ਹ ਰਾਹਤ ਲਈ ਵਿਸ਼ੇਸ਼ ਪੈਕੇਜ ਐਲਾਨ ਕੀਤੇ ਜਾਣਗੇ।"ਇਸ ਮੌਕੇ 'ਤੇ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਅਤੇ 'ਆਪ' ਪਾਰਟੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਸਹਾਇਤਾ ਨੇ ਉਨ੍ਹਾਂ ਨੂੰ ਮੁਸ਼ਕਲ ਸਮੇਂ ਵਿੱਚ ਹੌਸਲਾ ਦਿੱਤਾ ਹੈ।ਆਮ ਆਦਮੀ ਪਾਰਟੀ ਨੇ ਸਾਰੇ ਪੀੜਤਾਂ ਨੂੰ ਭਰੋਸਾ ਦਿਵਾਇਆ ਹੈ ਕਿ ਹੜ੍ਹਾਂ ਤੋਂ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਆਫ਼ਤਾਂ ਤੋਂ ਬਚਾਅ ਲਈ ਵੀ ਕੰਮ ਕੀਤਾ ਜਾਵੇਗਾ।ਇਸ ਸਮੇਂ ਉਨਾਂ ਦੇ ਨਾਲ ਚੇਅਰਮੈਨ ਰਜਿੰਦਰ ਸਿੰਘ ਉਸਮਾ,ਚੇਅਰਮੈਨ ਕੁਲਦੀਪ ਸਿੰਘ ਮੰਡੀ ਬੋਰਡ ਤਰਨ ਤਾਰਨ, ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਰੁਪਿੰਦਰ ਕੌਰ ਸੰਧੂ,ਚੇਅਰਮੈਨ ਬਰਿੰਦਰ ਕੁਮਾਰ,ਚੇਅਰਮੈਨ ਹਰਜੀਤ ਸਿੰਘ ਸੰਧੂ,ਚੇਅਰਮੈਨ ਅਮਿੰਦਰ ਸਿੰਘ ਐਮੀ,ਰਜਿੰਦਰ ਸਿੰਘ ਪੰਨੂ ਰੂੜੇ ਆਸਲ,ਸਵਿੰਦਰ ਸਿੰਘ ਸਰਪੰਚ ਚੰਬਾ ਕਲਾਂ,ਕੇਵਲ ਕ੍ਰਿਸ਼ਨ ਸਰਪੰਚ ਚੋਹਲਾ ਸਾਹਿਬ ਅਤੇ ਹਲਕਾ ਤਰਨ ਤਾਰਨ ਦੀ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਉਸ ਸਮੇਂ ਹਾਜ਼ਰ ਸੀ।
Leave a Reply