ਬਿੱਲਾ ਸ਼ੇਰੋਂ ਨੇ ਹੰਸਾਵਾਲਾ ਵਿਖੇ ਸੰਗਤ ਦਰਸ਼ਨ ਦੌਰਾਨ ਅਕਾਲੀ ਵਰਕਰਾਂ ਤੇ ਸੰਗਤ ਨਾਲ ਕੀਤਾ ਰਾਬਤਾ
- ਰਾਜਨੀਤੀ
- (Asia/Kolkata)
ਇਲਾਕ਼ੇ ਦੀ ਮੁੱਖ ਮੰਗ ਖੇਡ ਸਟੇਡੀਅਮ ਅਤੇ ਹੋਰ ਮੁੱਖ ਮੰਗਾਂ ਨੂੰ ਪੂਰਾ ਕਰਨਾ ਮੇਰਾ ਫਰਜ਼: ਬਿੱਲਾ ਸ਼ੇਰੋਂ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਖਡੂਰ ਸਾਹਿਬ,30 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਤਹਿਤ ਲੋਕਾਂ ਨਾਲ ਰਾਬਤਾ ਲਗਾਤਾਰ ਵਧਾਇਆ ਜਾ ਰਿਹਾ ਹੈ।ਇਸੇ ਲੜੀ ਤਹਿਤ ਅੱਜ ਪਿੰਡ ਹੰਸਾਵਾਲਾ ਵਿਖੇ ਸਰਕਲ ਪ੍ਰਧਾਨ ਕੁਲਦੀਪ ਸਿੰਘ ਲਾਹੌਰੀਆ ਦੀ ਮੌਜੂਦਗੀ ਵਿੱਚ ਅਮਰਜੀਤ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ ਗਈ।
ਇਸ ਮੌਕੇ ਪਿੰਡ ਦੀ ਸੰਗਤ,ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨਾਲ ਵਾਰਤਾਲਾਪ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਪਿੰਡ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਲੋਕਾਂ ਵੱਲੋਂ ਆਪਣੇ ਇਲਾਕੇ ਨਾਲ ਸਬੰਧਤ ਮਸਲੇ ਵੀ ਧਿਆਨ ਵਿੱਚ ਲਿਆਂਦੇ ਗਏ,ਜਿਸ ਵਿੱਚ ਖੇਡ ਸਟੇਡੀਅਮ ਦੀ ਮੰਗ ਮੁੱਖ ਤੌਰ 'ਤੇ ਰੱਖੀ ਗਈ। ਜਿਸ ਨੂੰ ਪੂਰਾ ਕਰਨ ਲਈ ਬਿੱਲਾ ਸ਼ੇਰੋਂ ਵਲੋਂ ਵਿਸ਼ਵਾਸ਼ ਦਿਵਾਇਆ ਗਿਆ।
ਇਸ ਦੌਰਾਨ ਅਕਾਲੀ ਵਰਕਰਾਂ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਪਿੰਡ ਪੱਧਰ ’ਤੇ ਲੋਕਾਂ ਨਾਲ ਨਿਰੰਤਰ ਰਾਬਤਾ ਬਣਾਈ ਰੱਖਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।ਇਸ ਮੌਕੇ ਬਿੱਲਾ ਸ਼ੇਰੋਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਦੇ ਵਿਕਾਸ ਦੇ ਕੰਮ ਦੇਖਣ ਅਤੇ ਫਿਰ ਇਹ ਫੈਂਸਲਾ ਕਰਨ ਕਿ ਕਿਸ ਪਾਰਟੀ ਨੇ ਸਭ ਤੋਂ ਜ਼ਿਆਦਾ ਕੰਮ ਆਪਣੇ ਕਾਰਜਕਾਲ ਵਿੱਚ ਕੀਤਾ ਹੈ।ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਪੀਏਸੀ ਮੈਂਬਰ ਸਿਕੰਦਰ ਸਿੰਘ ਵਰਾਣਾ,ਤੇਜਿੰਦਰ ਸਿੰਘ ਪ੍ਰਿੰਸ,ਮੰਗਲ ਸਿੰਘ ਮੱਲ੍ਹੀ,ਪੁੰਨਾ ਸਿੰਘ,ਰੇਸ਼ਮ ਸਿੰਘ,ਸਤਨਾਮ ਸਿੰਘ,ਦਲਜੀਤ ਸਿੰਘ ਪੰਚ, ਹਰਜੀਤ ਸਿੰਘ,ਪਰਕਾਸ਼ ਸਿੰਘ ਮੱਲ੍ਹੀ,ਪ੍ਰਤਾਪ ਸਿੰਘ,ਮੇਜਰ ਸਿੰਘ,ਮਿਲਖਾ ਸਿੰਘ,ਜਥੇਦਾਰ ਜਗੀਰ ਸਿੰਘ,ਨਿਰਵੈਰ ਸਿੰਘ ਪਵਾਰ,ਦਲਜੀਤ ਸਿੰਘ ਵਿਰਕ,ਮੰਗਲਜੀਤ ਸਿੰਘ, ਹਰਜੀਤ ਸਿੰਘ ਠੇਕੇਦਾਰ,ਬਾਬਾ ਹਰਜਿੰਦਰ ਸਿੰਘ, ਬੀਬੀ ਹਰਜਿੰਦਰ ਕੌਰ,ਗੁਰਸੇਵਕ ਸਿੰਘ,ਡਾਕਟਰ ਬੱਬਾ,ਸਰਪੰਚ ਜੰਗਸ਼ੇਰ ਸਿੰਘ ਟੋਨੀ,ਗੁਰਲਾਭ ਸਿੰਘ ਸਰਪੰਚ ਸ਼ਹਾਬਪੁਰ, ਗੁਰਮੁਖ ਸਿੰਘ ਆਦਿ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।
Leave a Reply