ਬੰਦੀ ਸਿੰਘਾਂ ਦੀ ਰਿਹਾਈ ਲਈ 2-3 ਅਕਤੂਬਰ ਦੇ ਮਾਰਚ ’ਚ ਵੱਡੀ ਸ਼ਮੂਲੀਅਤ ਹੋਵੇ: ਗਿਆਨੀ ਹਰਪ੍ਰੀਤ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ 2-3 ਅਕਤੂਬਰ ਦੇ ਮਾਰਚ ’ਚ ਵੱਡੀ ਸ਼ਮੂਲੀਅਤ ਹੋਵੇ: ਗਿਆਨੀ ਹਰਪ੍ਰੀਤ ਸਿੰਘ

ਮਨੁੱਖੀ ਹੱਕਾਂ ਦੀ ਲੜਾਈ ਲੜਨਾ ਪੰਜਾਬੀਆਂ ਦਾ ਇਤਿਹਾਸ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਕਰਨੀ ਚਾਹੀਦੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਵਾਜ਼ ਬੁਲੰਦ…

ਚੰਡੀਗੜ੍ਹ 29 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀਆਂ ਸਮੂਹ ਮਨੁੱਖੀ ਅਧਿਕਾਰ ਜਥੇਬੰਦੀਆਂ, ਰਾਜਸੀ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਸਿੱਖ ਸੰਗਤਾਂ ਨੂੰ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੰਦੀ ਸਿੰਘ ਰਿਹਾਈ ਮਾਰਚ ਸਮੁੱਚੇ ਪੰਜਾਬੀਆਂ ਨੂੰ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਲਈ ਉਪਰਾਲੇ ਕੀਤੇ ਜਾਣ ਅਤੇ ਉਹਨਾਂ ਵਿੱਚ ਸਫਲ ਹੋਇਆ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਸਿੰਘ ਆਪਣੀ ਸਜ਼ਾ ਤੋਂ ਦੁੱਗਣਾ ਸਮਾਂ ਜੇਲ੍ਹਾਂ ਵਿੱਚ ਬਿਤਾਅ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਲਈ ਸਮੂਹ ਪੰਜਾਬੀਆਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਨੂੰ ਜ਼ੋਰਦਾਰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਹੱਕਾਂ ਦੀ ਲੜਾਈ ਲੜਨਾ ਪੰਜਾਬੀਆਂ ਦੇ ਇਤਿਹਾਸ ਦਾ ਹਿੱਸਾ ਰਿਹਾ ਹੈ। ਇਸ ਲਈ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਵੀ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਰਕਾਰਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਵੱਧ ਤੋਂ ਵੱਧ ਲੋਕਾਂ ਦਾ ਮਾਰਚ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ। ਜਾਣਕਾਰੀ ਮੁਤਾਬਕ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀ ਸਿੰਘ ਰਿਹਾਈ ਮਾਰਚ ਦੀ ਕਾਲ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਗਈ ਹੈ। ਇਹ ਮਾਰਚ 2 ਅਕਤੂਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ 3 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਰਚ ਦਾ ਮੁੱਖ ਮਕਸਦ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਨੂੰ ਆਮ ਲੋਕਾਂ ਤੱਕ ਲੈ ਕੇ ਜਾਣਾ ਅਤੇ ਤਖਤ ਸਾਹਿਬ ਵਿਖੇ ਪਹੁੰਚ ਕੇ ਗੁਰੂ ਪਾਤਿਸ਼ਾਹ ਅੱਗੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸਰਕਾਰਾਂ ਦਾ ਵਤੀਰਾ ਬਹੁਤ ਹੀ ਅੜੀਅਲ ਬਣ ਚੁੱਕਿਆ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ।

ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ
00917087776975
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.