ਕਾਂਗਰਸ ਟਿਕਟਾਂ ਦੇ 'ਪਾਇਲਟ ਪ੍ਰਾਜੈਕਟ" ਨੂੰ ਲੈ ਕੇ ਸੂਬੇ ਦੇ ਸੰਭਾਵੀ ਨੋਜਵਾਨ ਉਮੀਦਵਾਰਾਂ 'ਚ ਖੁਸ਼ੀ ਦੀ ਲਹਿਰ...
- ਰਾਜਨੀਤੀ
- (Asia/Kolkata)
ਹਲਕਾ ਮੋਹਾਲੀ ਤੋਂ ਪਹਿਲਵਾਨ ਗਿੱਲ ਨੂੰ ਪਾਰਟੀ ਦੀ ਟਿਕਟ ਮਿਲਣ ਦੇ ਬਣੇ ਆਸਾਰ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 24 ਸਤੰਬਰ (ਮੰਗਤ ਸਿੰਘ ਸੈਦਪੁਰ) : ਕਾਂਗਰਸ ਹਾਈਕਮਾਂਡ ਅਤੇ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਵੱਲੋਂ ਵਿਧਾਨ ਸਭਾ ਚੋਣਾਂ ਲਈ 50 ਸਾਲ ਤੋ ਘੱਟ ਉਮਰ ਦੇ ਨੌਜਵਾਨਾਂ ਨੂੰ ਪਾਰਟੀ ਟਿਕਟ ਦੇਣ ਲਈ 'ਪਾਇਲਟ ਪ੍ਰੋਜੈਕਟ' ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਇਸ ਐਲਾਨ ਨਾਲ ਸੂਬੇ ਵਿੱਚ ਕਾਂਗਰਸ ਪਾਰਟੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਨ ਵਾਲੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਬਣੀ ਹੋਈ ਹੈ। ਇਸ ਪਾਇਲਟ ਪ੍ਰੋਜੈਕਟ ਅਨੁਸਾਰ ਹਲਕਾ ਮੋਹਾਲੀ ਤੋਂ ਵਿਦਿਆਰਥੀ ਰਾਜਨੀਤੀ ਤੋਂ ਸ਼ੁਰੂਆਤ ਕਰਕੇ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰਦੇ ਆ ਰਹੇ ਅਤੇ ਮੋਜੂਦਾ ਚਾਰ ਸਾਲ ਤੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਮੋਹਾਲੀ ਵਜੋਂ ਕੰਮ ਕਰਨ ਵਾਲੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੂੰ ਟਿਕਟ ਮਿਲਣ ਦੇ ਅਸਾਰ ਬਣਦੇ ਜਾ ਰਹੇ ਹਨ। ਸੂਬੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵੱਲੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਇਸੇ ਮੁਹਿੰਮ ਤਹਿਤ ਹੀ ਸੂਬੇ ਦੇ ਸਾਬਕਾ ਇੰਚਾਰਜ ਭੂਪੇਸ਼ ਬਘੇਲ ਦੀ ਥਾਂ ਤੇ ਨੌਜਵਾਨ ਆਗੂ ਸਚਿਨ ਪਾਇਲਟ ਨੂੰ ਸੂਬੇ ਦਾ ਇੰਚਾਰਜ ਲਗਾਇਆ ਗਿਆ ਸੀ। ਜਿਸ ਨਾਲ ਪਾਰਟੀ ਵਿੱਚ ਜਿੱਥੇ ਪਾਰਟੀ ਵਿੱਚ ਧੜੇਬੰਦੀ ਨੂੰ ਠੱਲ ਪਈ ਉਥੇ ਹੀ ਪਾਰਟੀ ਇੱਕਜੁੱਟ ਹੋ ਕੇ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਈ ਹੈ। ਕਾਂਗਰਸ ਪਾਰਟੀ ਦੇ ਇਸ 'ਪਾਇਲਟ ਪ੍ਰੋਜੈਕਟ' ਨਾਲ ਜਿੱਥੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ ਉਥੇ ਹੀ ਪਾਰਟੀ ਪ੍ਰਤੀ ਵਫਾਦਾਰੀ ਅਤੇ ਔਖੇ ਸਮੇਂ ਵਿੱਚ ਪਾਰਟੀ ਨਾਲ ਖੜਨ ਵਾਲੇ ਆਗੂਆਂ ਨੂੰ ਟਿਕਟ ਮਿਲਣ ਦੀ ਉਮੀਦ ਬਣਦੀ ਨਜ਼ਰ ਆ ਰਹੀ ਹੈ। ਪਾਰਟੀ ਦੇ ਇਸ ਪਾਇਲਟ ਪ੍ਰੋਜੈਕਟ ਅਨੁਸਾਰ ਸੂਬੇ ਵਿੱਚ ਕਾਂਗਰਸ ਪਾਰਟੀ ਦੇ ਟਿਕਟਾਂ ਦੇ ਦਾਅਵੇਦਾਰਾਂ ਦਾ ਸਰਵੇ ਸ਼ੁਰੂ ਹੋ ਗਿਆ ਹੈ ਅਤੇ ਨੌਜਵਾਨਾਂ ਨੂੰ ਇਸ ਵਾਰ ਵੱਡੀ ਪੱਧਰ 'ਤੇ ਪਾਰਟੀ ਹਾਈ ਕਮਾਂਡ ਟਿਕਟਾਂ ਦੇ ਕੇ ਵਿਧਾਨ ਸਭਾ ਚੋਣਾਂ ਲੜਾਉਣ ਦਾ ਮਨ ਬਣਾ ਲਿਆ ਹੈ। ਇਸ ਪ੍ਰੋਜੈਕਟ ਅਨੁਸਾਰ ਅੱਧੇ ਤੋਂ ਜਿਆਦਾ ਟਿਕਟਾਂ 50 ਸਾਲ ਤੋਂ ਘੱਟ ਉਮਰ ਵਾਲੇ ਨੌਜਵਾਨਾਂ ਨੂੰ ਦਿੱਤੀਆਂ ਜਾਣਗੀਆਂ। ਜਿਸ ਕਾਰਨ ਵੱਡੀ ਉਮਰ ਦੇ ਦਿਗਜਾਂ ਨੂੰ ਇਹਨਾਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਝਟਕਾ ਦਿੱਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਦਾ ਦਾਮਨ ਛੱਡ ਕੇ ਭਾਜਪਾ ਸਮੇਤ ਹੋਰ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਾਰਟੀ ਦੇ ਦਿਗਜ ਲੀਡਰਾਂ ਤੋਂ ਹਾਈ ਕਮਾਨ ਕਿਨਾਰਾ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਨੌਜਵਾਨਾਂ ਨੂੰ ਅੱਗੇ ਲਿਆ ਕੇ ਇਹ ਸੰਦੇਸ਼ ਦੇਵੇਗੀ ਕਿ ਭਾਰਤੀ ਪ੍ਰਤੀ ਵਫਾਦਾਰੀ ਹੋਣ ਵਾਲਿਆਂ ਨੂੰ ਹੀ ਪਾਰਟੀ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਅਨੁਸਾਰ ਹਲਕਾ ਮੋਹਾਲੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵੀ ਦੇ ਤੌਰ 'ਤੇ ਅਤੇ ਲੋੜਵੰਦ ਪਰਿਵਾਰਾਂ ਤੋਂ ਇਲਾਵਾ ਖੇਡ ਮੇਲਿਆਂ ਵਿੱਚ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਵਾਲੇ ਪਹਿਲਵਾਨ ਅਮਰਜੀਤ ਸਿੰਘ ਗਿੱਲ ਇਸ 'ਪਾਇਲਟ ਪ੍ਰੋਜੈਕਟ' ਅਨੁਸਾਰ ਹਲਕਾ ਮੋਹਾਲੀ ਤੋਂ ਟਿਕਟ ਦੇ ਕੇ ਵਿਧਾਨ ਸਭਾ ਚੋਣਾਂ ਵਿੱਚ ਉਤਾਰ ਸਕਦੀ ਹੈ ਤਾਂ ਜੋ ਪਾਰਟੀ ਵਿੱਚ ਵਫਾਦਾਰ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਅੱਗੇ ਰੱਖਿਆ ਜਾ ਸਕੇ। ਖਾਸ ਗੱਲ ਇਹ ਹੈ ਕਿ ਸਰਦਾਰ ਅਮਰਜੀਤ ਸਿੰਘ ਬੇਦਾਗ ਬਿਨਾਂ ਲਾਲ ਤੋਂ ਪਾਰਟੀ ਚ ਸੇਵਾ ਨਿਭਾ ਰਹੇ ਹਨ ਅਤੇ ਹਲਕੇ ਦੇ ਲੋਕਾਂ ਦੀ ਜੋ ਮੰਗ ਹੈ ਕਿ ਇਮਾਨਦਾਰ ਪਾਰਟੀ ਪ੍ਰਤੀ ਪਾਪਾ ਨਿਭਾਉਣ ਵਾਲੇ ਸਰਦਾਰ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੂੰ ਟਿਕਟ ਦੇ ਕੇ ਹਲਕੇ ਦੇ ਲੋਕਾਂ ਦੀ ਮੰਗ ਨੂੰ ਮੰਨਦਿਆਂ ਪਾਰਟੀ ਦੀ ਮਜਬੂਤੀ ਲਈ ਅਹਿਮ ਕਦਮ ਸਾਬਤ ਹੋਵੇਗਾ।
Leave a Reply