Nazrana Times

ਪੰਜਾਬੀ

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਸਿਮਰਜੀਤ ਸਿੰਘ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

22 Aug, 2026 10:37 PM

ਚੰਡੀਗੜ੍ਹ, 22 ਅਗਸਤ (ਮੰਗਤ ਸਿੰਘ ਸੈਦਪੁਰ) : ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਤਬੀਅਤ ਬਹੁਤ ਜ਼ਿਆਦਾ ਖਰਾਬ ਹੈ ਅਤੇ ਉਹ ਜ਼ਿੰਦਗੀ ਦੇ ਆਖਰੀ ਪਲਾਂ ਨਾਲ ਜੂਝ ਰਹੇ ਹਨ। ਪਰੰਤੂ ਪੰਜਾਬ ਅਤੇ ਕੇਂਦਰ ਸਰਕਾਰਾਂ ਵੱਲੋਂ ਖਾਲਸਾ ਪੰਥ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਹਨਾਂ ਦੀ ਮਾਤਾ ਨੂੰ ਮਿਲਣ ਲਈ ਪੈਰੋਲ ਵਗੈਰਾ ਨਹੀਂ ਦਿੱਤੀ ਜਾ ਰਹੀ ਪੂਰੇ ਵਰਲਡ ਵਿੱਚ ਇਹ ਇੱਕ ਖਾਲਸਾ ਪੰਥ ਦਾ ਇਤਿਹਾਸ ਸੁਨਹਿਰੀ ਪੰਨਿਆਂ ਵਿੱਚ ਲਿਖਿਆ ਜਾਵੇਗਾ ਕਿ ਆਰ ਐਸ ਐਸ ਬੀਜੇਪੀ ਦੀਆਂ ਨੀਤੀਆਂ ਦੇ ਅਧੀਨ ਗੁਲਾਮ ਪੰਜਾਬ ਸਰਕਾਰ ਵੱਲੋਂ ਵੀ ਇਨੀਆਂ ਜਾਲਮ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਕਿ ਕਾਨੂੰਨ ਅਨੁਸਾਰ ਸਜਾਵਾਂ ਪੂਰੀਆਂ ਕਰ ਚੁੱਕੇ ਖਾਲਸਾ ਪੰਥ ਦੇ ਜਥੇਦਾਰ ਸਿੰਘ ਸਾਹਿਬ ਆਏ ਜਗਤਾਰ ਸਿੰਘ ਹਵਾਰਾ ਨੂੰ ਮਾਂ ਨੂੰ ਆਖਰੀ ਵੇਲੇ ਵੀ ਮਿਲਣ ਲਈ ਕੋਈ ਪੈਰੋਲ ਜਾ ਰਿਹਾਅ ਨਾ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਧਾਨ ਸਰਦਾਰ ਸਿਮਰਜੀਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਜੀ ਨੂੰ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਮਾਂ ਦੇ ਅੰਤਿਮ ਸਮੇਂ ਤੱਕ ਉਨ੍ਹਾਂ ਦੇ ਨਾਲ ਰਹਿ ਸਕਣ।

Posted By: ਮੰਗਤ ਸਿੰਘ ਸੈਦਪੁਰ , ਸਟਾਫ਼ ਰਿਪੋਰਟਰ ,ਨਜ਼ਰਾਨਾ ਟਾਈਮਜ਼ ,ਚੰਡੀਗੜ੍ਹ ,ਮੋਹਾਲੀ

Latest News