Nazrana Times

ਪੰਜਾਬੀ

ਸਰਗਰਮ ਕਾਂਗਰਸੀ ਆਗੂ ਨਿਰਵੈਲ ਸਿੰਘ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

17 Jun, 2026 09:35 PM

ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕੀਤਾ ਸਵਾਗਤ,ਪਾਰਟੀ ਨੂੰ ਮਜ਼ਬੂਤ ਕਰਨ ਦਾ ਕੀਤਾ ਭਰੋਸਾ

ਰਾਕੇਸ਼ ਨਈਅਰ 
ਚੋਹਲਾ ਸਾਹਿਬ/ਖਡੂਰ ਸਾਹਿਬ,17 ਜੂਨ 
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਕਸਬਾ ਚੋਹਲਾ ਸਾਹਿਬ ਦੇ ਸਰਗਰਮ ਕਾਂਗਰਸੀ ਆਗੂ ਨਿਰਵੈਲ ਸਿੰਘ ਨੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੇ ਪਤੀ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਨਿਰਵੈਲ ਸਿੰਘ ਦਾ ਸਿਰੋਪਾਓ ਭੇਂਟ ਕਰਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਨਿਰਵੈਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਰਹਿੰਦਿਆਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਲਗਨ ਨਾਲ ਕੰਮ ਕੀਤਾ,ਪਰ ਉਨ੍ਹਾਂ ਦੀ ਮਿਹਨਤ ਨੂੰ ਬਣਦਾ ਮਾਣ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਹੁਣ ਉਹ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ,ਵੱਧ ਤੋਂ ਵੱਧ ਵਰਕਰਾਂ ਨੂੰ ਪਾਰਟੀ ਨਾਲ ਜੋੜਣਗੇ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਉਣ ਲਈ ਯਤਨ ਕਰਨਗੇ।
ਇਸ ਦੌਰਾਨ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਕਿਹਾ ਕਿ ਇਸ ਸਮੇਂ ਪੰਜਾਬ ਭਰ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ ਅਤੇ ਹੋਰ ਸਿਆਸੀ ਪਾਰਟੀਆਂ ਤੋਂ ਨਿਰਾਸ਼ ਲੋਕ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜ ਰਹੇ ਹਨ।ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਸਰਕਾਰ ਬਣਾਏਗਾ।

Posted By: GURBHEJ SINGH ANANDPURI

Latest News