ਪਿੰਡ ਕੈਰੋਂਵਾਲ ਵਿਖੇ ਮਹਿਲਾ ਸ਼ਕਤੀ ਦਾ ਵੱਡਾ ਇਕੱਠ, ਸੈਂਕੜੇ ਮਹਿਲਾਵਾਂ ਨੇ ਫੜਿਆ ਭਾਜਪਾ ਦਾ ਪੱਲਾ
ਹਲਕਾ ਇੰਚਾਰਜ ਹਰਜੀਤ ਸੰਧੂ ਦੀ ਅਗਵਾਈ ਅਤੇ ਸ੍ਰੀਮਤੀ ਜਸਬੀਰ ਕੌਰ ਦੇ ਵਿਸ਼ੇਸ਼ ਯਤਨਾਂ ਸਦਕਾ ਹੋਈ ਸ਼ਮੂਲੀਅਤ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,11 ਨਵੰਬਰ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਕੈਰੋਂਵਾਲ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਨਵਾਂ ਹੁਲਾਰਾ ਮਿਲਿਆ,ਜਦੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਮਹਿਲਾ ਆਗੂ ਸ੍ਰੀਮਤੀ ਜਸਬੀਰ ਕੌਰ ਦੇ ਅਣਥੱਕ ਯਤਨਾਂ ਸਦਕਾ ਸੈਂਕੜੇ ਮਹਿਲਾਵਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਜਿਲ੍ਹਾ ਉੱਪ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ, ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ,ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ,ਕਾਬਲ ਸਿੰਘ,ਹਰਜੀਤ ਸਿੰਘ ਕੰਗ,ਪਾਰਟੀ ਆਗੂ ਗੁਰਜੰਟ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਈਆਂ ਮਹਿਲਾਵਾਂ ਕੁਲਵੰਤ ਕੌਰ,ਰਣਜੀਤ ਕੌਰ,ਸਰਬਜੀਤ ਕੌਰ,ਕੁਲਵਿੰਦਰ ਕੌਰ,ਅਮਰਜੀਤ ਕੌਰ,ਸੁਖਵਿੰਦਰ ਕੌਰ,ਜਸਵਿੰਦਰ ਕੌਰ, ਜਸਬੀਰ ਕੌਰ,ਸ਼ਿੰਦੋ,ਗੁਰਮੀਤ ਕੌਰ,ਸੁਖਵਿੰਦਰ ਕੌਰ ਆਦਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਾ ਸਵਾਗਤ ਕਰਦਿਆਂ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਮਹਿਲਾਵਾਂ ਦੀ ਸਮਾਜਿਕ ਅਤੇ ਜਨਤਕ ਜੀਵਨ ਵਿੱਚ ਸਰਗਰਮ ਭਾਗੀਦਾਰੀ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ।ਮਹਿਲਾ ਸ਼ਕਤੀ ਦੀ ਭਾਗੀਦਾਰੀ ਨਾਲ ਹੀ ਸਮਾਜ ਵਿੱਚ ਸਕਾਰਾਤਮਕ ਤਬਦੀਲੀ,ਜਾਗਰੂਕਤਾ ਅਤੇ ਵਿਕਾਸ ਦੇ ਨਵੇਂ ਰਾਹ ਖੁੱਲ੍ਹਦੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ,ਸਵੈ-ਨਿਰਭਰਤਾ,ਸਿੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ।ਮਹਿਲਾਵਾਂ ਨੂੰ ਸਿਰਫ਼ ਵਿਕਾਸ ਦੀਆਂ ਭਾਗੀਦਾਰ ਹੀ ਨਹੀਂ, ਸਗੋਂ ਫ਼ੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਵੀ ਅਹਿਮ ਸਥਾਨ ਮਿਲਣਾ ਚਾਹੀਦਾ ਹੈ।
ਸਰਦਾਰ ਸੰਧੂ ਨੇ ਸ੍ਰੀਮਤੀ ਜਸਬੀਰ ਕੌਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਪੱਧਰ ’ਤੇ ਮਹਿਲਾਵਾਂ ਨੂੰ ਇਕਜੁੱਟ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਜਨਤਕ ਗਤੀਵਿਧੀਆਂ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੀ ਹਰ ਮਹਿਲਾ ਦਾ ਸਵਾਗਤ ਹੈ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਉਦੇਸ਼ ਸਮਾਜ ਦੇ ਹਰ ਵਰਗ ਨੂੰ ਸੰਗਠਨ ਨਾਲ ਜੋੜ ਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਹੈ। ਹਲਕਾ ਤਰਨਤਾਰਨ ਦੇ ਪਿੰਡਾਂ ਵਿੱਚ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਲਈ ਯਤਨ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਸ੍ਰੀਮਤੀ ਜਸਬੀਰ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਈਆਂ ਮਹਿਲਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹਿਲਾਵਾਂ ਦੀ ਸਾਂਝ,ਸਹਿਯੋਗ ਅਤੇ ਸਰਗਰਮ ਭਾਗੀਦਾਰੀ ਨਾਲ ਸਮਾਜਿਕ ਕਾਰਜਾਂ ਨੂੰ ਨਵੀਂ ਦਿਸ਼ਾ ਮਿਲਦੀ ਹੈ।
ਅੰਤ ਵਿੱਚ ਸਰਦਾਰ ਹਰਜੀਤ ਸਿੰਘ ਸੰਧੂ ਨੇ ਪਾਰਟੀ ਦੇ ਨਵੇਂ ਪਰਿਵਾਰਕ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦੇ ਮਾਣ-ਸਨਮਾਨ ਅਤੇ ਭਾਗੀਦਾਰੀ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ।