Nazrana Times

ਪੰਜਾਬੀ

750 ਕਿਸਾਨਾਂ ਦੀਆਂ ਲਾਸ਼ਾਂ ਲੰਘ ਕੇ ਬੀਜੇਪੀ ਨਾਲ ਗਠਜੋੜ ਕਰਨ ਵਾਲੇ ਅਕਾਲੀ ਦਲ ਨੂੰ ਆਪ ਆਗੂ ਇੰਡੀਅਨ ਦੇ ਸਿੱਧੇ ਸਵਾਲ

24 Nov, 2026 09:18 PM

ਕਿਹਾ-ਭਾਜਪਾ ਨੇ ਅਕਾਲੀ-ਭਾਜਪਾ ਗਠਜੋੜ ਬਹਾਲ ਦੇ ਬਦਲੇ ਸੁਖਬੀਰ ਬਾਦਲ ਨੂੰ ਬੇਅਦਬੀ ਮਾਮਲਿਆਂ ਚ ਸੁਰੱਖਿਆ ਦਾ ਦਿੱਤਾ ਭਰੋਸਾ

ਕਪੂਰਥਲਾ 24 ਨਵੰਬਰ ਗੌਰਵ ਮੜੀਆ 

ਸ਼੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪਰਵ ਦੇ ਮੌਕੇ ਤੇ 750 ਕਿਸਾਨਾਂ ਦੀ ਕਾਤਲ ਭਾਜਪਾ ਨਾਲ ਗਠਜੋੜ ਕਰਨ ਵਾਲੀ ਅਕਾਲੀ ਦਲ ਨੂੰ ਪੰਜਾਬ ਦੇ ਲੋਕ ਕਦੇ ਮਾਫ ਨਹੀਂ ਕਰਨਗੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।ਉਨ੍ਹਾਂ ਨੇ ਕਿਹਾ ਕਿ ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਹਿੱਤਾਂ ਦੀ ਕੀਮਤ ਤੇ ਸਿਆਸੀ ਬਚਾਅ ਦਾ ਇੱਕ ਸੌਦਾ ਹੈ,ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੇ ਯਤਨਾਂ ਸਮੇਤ ਭਾਜਪਾ ਦੇ ਸਿਆਸੀ ਏਜੰਡੇ ਦਾ ਸਮਰਥਨ ਕਰਨ ਦੇ ਬਦਲੇ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਤੋਂ ਬਚਣ ਲਈ ਭਾਜਪਾ ਦੀ ਸ਼ੈਅ ਮੰਗ ਰਹੇ ਹਨ।ਇੰਡੀਅਨ ਨੇ ਕਿਹਾ ਕਿ ਇਹ ਸਿਆਸੀ ਸੌਦੇਬਾਜ਼ੀ ਬਹੁਤ ਹੀ ਸ਼ਰਮਨਾਕ ਹੈ,ਕਿਉਂਕਿ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਵਾਰ-ਵਾਰ ਹੋਈ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਗੋਲੀਬਾਰੀ ਭਾਜਪਾ-ਅਕਾਲੀ ਸਰਕਾਰ ਦੇ ਸਮੇਂ ਹੀ ਹੋਈ ਸੀ,ਜਦੋਂ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਸਨ।ਉਨ੍ਹਾਂਨੇ ਕਿਹਾ1 ਜੂਨ 2015 ਨੂੰ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰੂਪ ਚੋਰੀ ਹੋਏ ਸਨ,ਪਰ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ।ਸੁਖਬੀਰ ਸਿੰਘ ਬਾਦਲ ਜੋ ਉਸ ਸਮੇਂ ਗ੍ਰਹਿ ਮੰਤਰੀ ਸਨ ਨੇ ਪੁੱਛਗਿੱਛ ਦੌਰਾਨ ਐਸਆਈਟੀ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਇਸ ਚੋਰੀ ਬਾਰੇ ਕੋਈ ਜਾਣਕਾਰੀ ਨਹੀਂ ਸੀ।ਹਾਲਾਂਕਿ, ਇੰਟੈਲੀਜੈਂਸ ਵਿੰਗ ਨੇ ਰਿਪੋਰਟ ਭੇਜੀ ਸੀ ਅਤੇ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਸਕੱਤਰ ਨੇ ਵੀ ਐਸਆਈਟੀ ਨੂੰ ਦੱਸਿਆ ਸੀ ਕਿ ਘਟਨਾ ਬਾਰੇ ਜਾਣਕਾਰੀ ਉਪਲਬਧ ਸੀ।ਗ੍ਰਹਿ ਮੰਤਰੀ ਅਣਜਾਣ ਕਿਵੇਂ ਰਹਿ ਸਕਦੇ ਹਨ ਜਦੋਂ ਉਨ੍ਹਾਂ ਦੇ ਆਪਣੇ ਦਫ਼ਤਰ ਨੂੰ ਜਾਣਕਾਰੀ ਮਿਲ ਚੁੱਕੀ ਸੀ?ਇੰਡੀਅਨ ਨੇ ਕਿਹਾ ਕਿ ਚੋਰੀ ਤੋਂ ਬਾਅਦ ਵੀ,ਸਰਕਾਰ ਉਦੋਂ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਜਦੋਂ ਸਤੰਬਰ 2015 ਵਿੱਚ ਸਿੱਖਾਂ ਨੂੰ ਆਪਣੇ ਚੋਰੀ ਹੋਏ ਗੁਰੂ ਨੂੰ ਲੱਭਣ ਦੀ ਚੁਣੌਤੀ ਦਿੰਦੇ ਹੋਏ ਪੋਸਟਰ ਲਗਾਏ ਗਏ ਸਨ।ਉਨ੍ਹਾਂ ਕਿਹਾ ਸਮੇਂ ਸਿਰ ਕਾਰਵਾਈ ਨਾ ਕਰਨ ਨਾਲ ਅਕਤੂਬਰ ਵਿੱਚ ਹੋਈ ਬੇਅਦਬੀ ਦੇ ਜ਼ਿੰਮੇਵਾਰਾਂ ਦੇ ਹੌਸਲੇ ਬੁਲੰਦ ਹੋਏ,ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿੰਡੇ ਹੋਏ ਮਿਲੇ,ਜਿਸ ਨਾਲ ਦੁਨੀਆ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ।ਉਨ੍ਹਾਂ ਕਿਹਾ ਕਿ ਕੋਟਕਪੂਰਾ ਵਿਖੇ ਸੰਗਤ ਸ਼ਾਂਤਮਈ ਢੰਗ ਨਾਲ ਇਕੱਠੀ ਹੋਈ ਸੀ,ਜਿੱਥੇ ਅਰਦਾਸ ਅਤੇ ਕੀਰਤਨ ਹੋ ਰਿਹਾ ਸੀ,ਪਰ ਪ੍ਰਦਰਸ਼ਨਕਾਰੀਆਂ ਤੇ ਪਾਣੀ ਦੀਆਂ ਵਾਛੜਾਂ ਦੀ ਵਰਤੋਂ ਕੀਤੀ ਗਈ।ਇੰਡੀਅਨ ਨੇ ਕਿਹਾ ਕਿ 14 ਅਕਤੂਬਰ ਨੂੰ ਬਹਿਬਲ ਕਲਾਂ ਵਿਖੇ ਵਾਪਰੀਆਂ ਅਗਲੀਆਂ ਘਟਨਾਵਾਂ ਹੋਰ ਵੀ ਦੁਖਦਾਈ ਸਨ, ਕਿਉਂਕਿ ਜਦੋਂ ਸੰਗਤ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੀ ਤਾਂ ਪੁਲਿਸ ਗੋਲੀਬਾਰੀ ਵਿੱਚ ਦੋ ਨੌਜਵਾਨਾਂ,ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।ਸੁਖਬੀਰ ਸਿੰਘ ਬਾਦਲ ਵਾਰ-ਵਾਰ ਇਹ ਦਾਅਵਾ ਕਰਦੇ ਰਹੇ ਹਨ ਕਿ ਉਹ ਉਸ ਸਮੇਂ ਪੰਜਾਬ ਵਿੱਚ ਨਹੀਂ ਸਨ।ਪਰ ਉਨ੍ਹਾਂ ਦੀ ਜ਼ਮਾਨਤ ਨਾਲ ਸਬੰਧਤ ਅਦਾਲਤੀ ਦਸਤਾਵੇਜ਼ ਦਰਸਾਉਂਦੇ ਹਨ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਵਿੱਚ ਹੀ ਮੌਜੂਦ ਸਨ ਅਤੇ ਇੱਕ ਪੰਜ ਤਾਰਾ ਹੋਟਲ ਵਿੱਚ ਠਹਿਰੇ ਹੋਏ ਸਨ।ਉੱਥੋਂ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ ਅਤੇ ਸੁਮੇਧ ਸਿੰਘ ਸੈਣੀ ਸਮੇਤ ਉੱਚ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਸਨ।ਪੰਜਾਬ ਦੇ ਲੋਕ ਜਾਨਣਾ ਚਾਹੁੰਦੇ ਹਨ ਕਿ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਅਤੇ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰਨ ਦੇ ਨਿਰਦੇਸ਼ ਕਿਸ ਨੇ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਇਨ੍ਹਾਂ ਘਟਨਾਵਾਂ ਵਿੱਚ ਆਪਣੀ ਭੂਮਿਕਾ ਕਬੂਲ ਕੀਤੀ ਸੀ।ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਦਾ ਗਠਜੋੜ ਹੁਣ ਨੰਗਾ ਹੋ ਚੁੱਕਾ ਹੈ, ਖਾਸ ਕਰਕੇ ਜਦੋਂ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀ ਜ਼ਿੰਮੇਵਾਰੀ ਕਬੂਲ ਕਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੰਢਤੁੱਪ ਸੀ ਅਤੇ ਇਸ ਨੇ ਉਨ੍ਹਾਂ ਦੀ ਪੰਜਾਬ ਵਿਰੋਧੀ,ਪੰਥ ਵਿਰੋਧੀ ਅਤੇ ਸਿੱਖ ਵਿਰੋਧੀ ਸਿਆਸਤ ਨੂੰ ਬੇਨਕਾਬ ਕਰ ਦਿੱਤਾ ਹੈ।ਇੰਡੀਅਨ ਨੇ ਕਿਹਾ ਕਿ 2020 ਵਿੱਚ ਦਿਖਾਵੇ ਲਈ ਤੋੜਿਆ ਗਿਆ ਗਠਜੋੜ ਕਦੇ ਵੀ ਸੱਚਮੁੱਚ ਨਹੀਂ ਟੁੱਟਿਆ ਸੀ।ਉਨ੍ਹਾਂ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਉਮੀਦਵਾਰ ਲਈ ਅਕਾਲੀ ਦਲ ਦੇ ਸਮਰਥਨ ਅਤੇ ਸੰਸਦ ਵਿੱਚ ਇੱਕ ਬਿਲ ਲਈ ਉਨ੍ਹਾਂ ਦੇ ਇਕਲੌਤੇ ਐਮਪੀ ਦੀ ਵੋਟ ਵੱਲ ਇਸ਼ਾਰਾ ਕੀਤਾ।ਉਨ੍ਹਾਂ ਕਿਹਾ ਅੱਜ ਐਮਐਸਪੀ,ਖੇਤੀ ਕਾਨੂੰਨਾਂ ਜਾਂ ਸਿੱਖ ਮੁੱਦਿਆਂ ਬਾਰੇ ਉਨ੍ਹਾਂ ਦੀਆਂ ਸ਼ਰਤਾਂ ਕਿੱਥੇ ਗਈਆਂ?ਅੱਜ ਉਨ੍ਹਾਂ ਲਈ ਇੱਕੋ ਇੱਕ ਮਹੱਤਵਪੂਰਨ ਚੀਜ਼ ਇਹ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਇਲਜ਼ਾਮਾਂ ਅਤੇ ਸਜ਼ਾਵਾਂ ਤੋਂ ਕਿਵੇਂ ਬਚਿਆ ਜਾਵੇ।ਉਨ੍ਹਾਂਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਦਿੱਤੀਆਂ ਕੁਰਬਾਨੀਆਂ ਨੂੰ ਪੰਜਾਬ ਭੁੱਲ ਨਹੀਂ ਸਕਦਾ ਅਤੇ ਭਾਜਪਾ-ਅਕਾਲੀ ਦੇ ਗਠਜੋੜ ਰਾਹੀਂ ਖੇਤੀ ਕਾਨੂੰਨਾਂ ਨੂੰ ਦੁਬਾਰਾ ਲਿਆਉਣ ਦੀ ਕੋਈ ਵੀ ਕੋਸ਼ਿਸ਼ ਇੱਕ ਵਾਰ ਫਿਰ ਪੰਜਾਬ ਦੇ ਹਿੱਤਾਂ ਤੋਂ ਉੱਪਰ ਸਿਆਸੀ ਹਿੱਤਾਂ ਨੂੰ ਰੱਖੇਗੀ।ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਪੱਥਰੀਆਂ, ਕੌਂਸ਼ਲਰ ਅਨਿਲ ਸ਼ੁਕਲਾ,ਹਰਜੀਤ ਸਿੰਘ ਧਾਵਾਂਖੇ, ਜਸਪਾਲ ਸਿੰਘ ਪਨੇਸਰ,ਸੁਰਿੰਦਰਪਾਲ ਸ਼ਿੰਦਾ ਔਜਲਾ ਆਦਿ ਹਾਜ਼ਰ ਸਨ।

Posted By: Gaurav Maria

Latest News