Nazrana Times

ਪੰਜਾਬੀ

ਬੰਦੀ ਸਿੰਘਾਂ ਦੀ ਰਿਹਾਈ ਲਈ ਹਾਈਵੇਅ ਜਾਮ ਕਰਨ ਵਾਲੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਗ੍ਰਿਫ਼ਤਾਰ

21 Aug, 2026 01:28 PM

ਅੰਮ੍ਰਿਤਸਰ: ,ਨਜ਼ਰਾਨਾ ਟਾਈਮਜ਼ ਬਿਊਰੋ -ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਗੋਲਡਨ ਗੇਟ ਨੇੜੇ ਹਾਈਵੇਅ ’ਤੇ ਆਵਾਜਾਈ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕਈ ਆਗੂਆਂ ਅਤੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਆਗੂਆਂ ਵਿੱਚ ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਮੰਨਾ, ਭਾਈ ਗਗਨਦੀਪ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਬੰਟੀ ਸਮੇਤ ਹੋਰ ਸਿੰਘ ਸ਼ਾਮਲ ਹਨ।
ਫੈਡਰੇਸ਼ਨ ਦੇ ਕਾਰਕੁਨ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗੋਲਡਨ ਗੇਟ ਵਿਖੇ ਇਕੱਠੇ ਹੋਏ ਸਨ ਅਤੇ ਹਾਈਵੇਅ ’ਤੇ ਆਵਾਜਾਈ ਰੋਕ ਕੇ ਰੋਸ ਪ੍ਰਗਟ ਕਰ ਰਹੇ ਸਨ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਫੈਡਰੇਸ਼ਨ ਦੇ ਆਗੂਆਂ ਅਤੇ ਹੋਰ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ।

Posted By: GURBHEJ SINGH ANANDPURI

Latest News