Nazrana Times

ਪੰਜਾਬੀ

ਗੁਰਦੁਵਾਰਾ ਗੁਰਪੁਰੀ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 1 ਸਤੰਬਰ ਨੂੰ- ਸੰਤ ਬਾਬਾ ਹਾਕਮ ਸਿੰਘ ਜੀ

27 Aug, 2026 07:42 PM

ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਹੋਵੇਗਾ ਸਮਾਗਮ

ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,27 ਅਗਸਤ

ਜਥੇਬੰਦੀ ਦਲ ਬਾਬਾ ਰਾਮ ਸਿੰਘ ਜੀ ਅਤੇ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਵੱਲੋਂ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ 1 ਸਤੰਬਰ,ਦਿਨ ਮੰਗਲਵਾਰ ਨੂੰ ਗੁਰਦੁਆਰਾ ਗੁਰਪੁਰੀ ਸਾਹਿਬ,ਸੁਹਾਵਾ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਪੰਥ ਦੇ ਮਹਾਨ ਵਿਦਵਾਨ,ਰਾਗੀ,ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਚਰਨਾਂ ਨਾਲ ਜੋੜਨਗੇ। ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੁੜਨ ਦਾ ਸੁਨੇਹਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਾਰਾ ਦਿਨ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।ਸੰਤ ਬਾਬਾ ਹਾਕਮ ਸਿੰਘ ਜੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਪਹੁੰਚ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਗੁਰਮਤਿ ਸਮਾਗਮ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ।

Posted By: GURBHEJ SINGH ANANDPURI

Latest News